ਗਉੜੀ ਮਹਲਾ ੩ ॥ ਨਾਮੁ ਅਮੋਲਕੁ ਗੁਰਮੁਖਿ ਪਾਵੈ ॥ ਨਾਮੋ ਸੇਵੇ ਨਾਮਿ ਸਹਜਿ ਸਮਾਵੈ ॥ ਅੰਮ੍ਰਿਤੁ ਨਾਮੁ ਰਸਨਾ ਨਿਤ ਗਾਵੈ ॥ ਜਿਸ ਨੋ ਕ੍ਰਿਪਾ ਕਰੇ ਸੋ ਹਰਿ ਰਸੁ ਪਾਵੈ ॥੧॥ ਅਨਦਿਨੁ ਹਿਰਦੈ ਜਪਉ ਜਗਦੀਸਾ ॥ ਗੁਰਮੁਖਿ ਪਾਵਉ ਪਰਮ ਪਦੁ ਸੂਖਾ ॥੧॥ ਰਹਾਉ ॥ ਹਿਰਦੈ ਸੂਖੁ ਭਇਆ ਪਰਗਾਸੁ ॥ ਗੁਰਮੁਖਿ ਗਾਵਹਿ ਸਚੁ ਗੁਣਤਾਸੁ ॥ ਦਾਸਨਿ ਦਾਸ ਨਿਤ ਹੋਵਹਿ ਦਾਸੁ ॥ ਗ੍ਰਿਹ ਕੁਟੰਬ ਮਹਿ ਸਦਾ ਉਦਾਸੁ ॥੨॥ ਜੀਵਨ ਮੁਕਤੁ ਗੁਰਮੁਖਿ ਕੋ ਹੋਈ ॥ ਪਰਮ ਪਦਾਰਥੁ ਪਾਵੈ ਸੋਈ ॥ ਤ੍ਰੈ ਗੁਣ ਮੇਟੇ ਨਿਰਮਲੁ ਹੋਈ ॥ ਸਹਜੇ ਸਾਚਿ ਮਿਲੈ ਪ੍ਰਭੁ ਸੋਈ ॥੩॥ ਮੋਹ ਕੁਟੰਬ ਸਿਉ ਪ੍ਰੀਤਿ ਨ ਹੋਇ ॥ ਜਾ ਹਿਰਦੈ ਵਸਿਆ ਸਚੁ ਸੋਇ ॥ ਗੁਰਮੁਖਿ ਮਨੁ ਬੇਧਿਆ ਅਸਥਿਰੁ ਹੋਇ ॥ ਹੁਕਮੁ ਪਛਾਣੈ ਬੂਝੈ ਸਚੁ ਸੋਇ ॥੪॥ਤੂੰ ਕਰਤਾ ਮੈ ਅਵਰੁ ਨ ਕੋਇ ॥ ਤੁਝੁ ਸੇਵੀ ਤੁਝ ਤੇ ਪਤਿ ਹੋਇ ॥ ਕਿਰਪਾ ਕਰਹਿ ਗਾਵਾ ਪ੍ਰਭੁ ਸੋਇ ॥ ਨਾਮ ਰਤਨੁ ਸਭ ਜਗ ਮਹਿ ਲੋਇ ॥੫॥ ਗੁਰਮੁਖਿ ਬਾਣੀ ਮੀਠੀ ਲਾਗੀ ॥ ਅੰਤਰੁ ਬਿਗਸੈ ਅਨਦਿਨੁ ਲਿਵ ਲਾਗੀ ॥ ਸਹਜੇ ਸਚੁ ਮਿਲਿਆ ਪਰਸਾਦੀ ॥ ਸਤਿਗੁਰੁ ਪਾਇਆ ਪੂਰੈ ਵਡਭਾਗੀ ॥੬॥ ਹਉਮੈ ਮਮਤਾ ਦੁਰਮਤਿ ਦੁਖ ਨਾਸੁ ॥ ਜਬ ਹਿਰਦੈ ਰਾਮ ਨਾਮ ਗੁਣਤਾਸੁ ॥ ਗੁਰਮੁਖਿ ਬੁਧਿ ਪ੍ਰਗਟੀ ਪ੍ਰਭ ਜਾਸੁ ॥ ਜਬ ਹਿਰਦੈ ਰਵਿਆ ਚਰਣ ਨਿਵਾਸੁ ॥੭॥ ਜਿਸੁ ਨਾਮੁ ਦੇਇ ਸੋਈ ਜਨੁ ਪਾਏ ॥ ਗੁਰਮੁਖਿ ਮੇਲੇ ਆਪੁ ਗਵਾਏ ॥ ਹਿਰਦੈ ਸਾਚਾ ਨਾਮੁ ਵਸਾਏ ॥ ਨਾਨਕ ਸਹਜੇ ਸਾਚਿ ਸਮਾਏ ॥੮॥੭॥

Leave a Reply

Powered By Indic IME