ਗਉੜੀ ਮਹਲਾ ੩ ॥ ਮਨ ਹੀ ਮਨੁ ਸਵਾਰਿਆ ਭੈ ਸਹਜਿ ਸੁਭਾਇ ॥ ਸਬਦਿ ਮਨੁ ਰੰਗਿਆ ਲਿਵ ਲਾਇ ॥ ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥ ਸਤਿਗੁਰੁ ਸੇਵਿਐ ਜਾਇ ਅਭਿਮਾਨੁ ॥ ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥ ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥ ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥ ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥ ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥ ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥ ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥ ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥ ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥ ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥ ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥ ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥ ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥ ਸਤਿਗੁਰ ਤੇ ਹਮ ਗਤਿ ਪਤਿ ਪਾਈ ॥ ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥ ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥ ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥ ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥ ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥ ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥ ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥ ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥
Scroll