ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਬੈਰਾਗਣਿ ਮਹਲਾ ੩ ॥ ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ ॥ ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥੧॥ ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥ ਸਤਸੰਗਤਿ ਮੇਲਾਇ ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥ ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥ ਆਪੁ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥੨॥ ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥ ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥ ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥ ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥੪॥ ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭ੍ਰਮਦੇ ਨਾ ਟਿਕੰਨਿ ॥ ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥੫॥ ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਪਾਇ ॥ ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥੬॥ ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ ਗਵਾਇ ॥ ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥੭॥ ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ ਮਿਲਾਇ ॥ ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥੮॥੧॥੯॥
Scroll