ਰਾਗੁ ਗਉੜੀ ਗੁਆਰੇਰੀ ਮਹਲਾ ੫ ਅਸਟਪਦੀਆ ੴ ਸਤਿਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥ ਜਬ ਇਹੁ ਮਨ ਮਹਿ ਕਰਤ ਗੁਮਾਨਾ ॥ ਤਬ ਇਹੁ ਬਾਵਰੁ ਫਿਰਤ ਬਿਗਾਨਾ ॥ ਜਬ ਇਹੁ ਹੂਆ ਸਗਲ ਕੀ ਰੀਨਾ ॥ ਤਾ ਤੇ ਰਮਈਆ ਘਟਿ ਘਟਿ ਚੀਨਾ ॥੧॥ ਸਹਜ ਸੁਹੇਲਾ ਫਲੁ ਮਸਕੀਨੀ ॥ ਸਤਿਗੁਰ ਅਪੁਨੈ ਮੋਹਿ ਦਾਨੁ ਦੀਨੀ ॥੧॥ ਰਹਾਉ ॥ ਜਬ ਕਿਸ ਕਉ ਇਹੁ ਜਾਨਸਿ ਮੰਦਾ ॥ ਤਬ ਸਗਲੇ ਇਸੁ ਮੇਲਹਿ ਫੰਦਾ ॥ ਮੇਰ ਤੇਰ ਜਬ ਇਨਹਿ ਚੁਕਾਈ ॥ ਤਾ ਤੇ ਇਸੁ ਸੰਗਿ ਨਹੀ ਬੈਰਾਈ ॥੨॥ ਜਬ ਇਨਿ ਅਪੁਨੀ ਅਪਨੀ ਧਾਰੀ ॥ ਤਬ ਇਸ ਕਉ ਹੈ ਮੁਸਕਲੁ ਭਾਰੀ ॥ ਜਬ ਇਨਿ ਕਰਣੈਹਾਰੁ ਪਛਾਤਾ ॥ ਤਬ ਇਸ ਨੋ ਨਾਹੀ ਕਿਛੁ ਤਾਤਾ ॥੩॥ ਜਬ ਇਨਿ ਅਪੁਨੋ ਬਾਧਿਓ ਮੋਹਾ ॥ ਆਵੈ ਜਾਇ ਸਦਾ ਜਮਿ ਜੋਹਾ ॥ ਜਬ ਇਸ ਤੇ ਸਭ ਬਿਨਸੇ ਭਰਮਾ ॥ ਭੇਦੁ ਨਾਹੀ ਹੈ ਪਾਰਬ੍ਰਹਮਾ ॥੪॥ ਜਬ ਇਨਿ ਕਿਛੁ ਕਰਿ ਮਾਨੇ ਭੇਦਾ ॥ ਤਬ ਤੇ ਦੂਖ ਡੰਡ ਅਰੁ ਖੇਦਾ ॥ ਜਬ ਇਨਿ ਏਕੋ ਏਕੀ ਬੂਝਿਆ ॥ ਤਬ ਤੇ ਇਸ ਨੋ ਸਭੁ ਕਿਛੁ ਸੂਝਿਆ ॥੫॥ ਜਬ ਇਹੁ ਧਾਵੈ ਮਾਇਆ ਅਰਥੀ ॥ ਨਹ ਤ੍ਰਿਪਤਾਵੈ ਨਹ ਤਿਸ ਲਾਥੀ ॥ ਜਬ ਇਸ ਤੇ ਇਹੁ ਹੋਇਓ ਜਉਲਾ ॥ ਪੀਛੈ ਲਾਗਿ ਚਲੀ ਉਠਿ ਕਉਲਾ ॥੬॥ ਕਰਿ ਕਿਰਪਾ ਜਉ ਸਤਿਗੁਰੁ ਮਿਲਿਓ ॥ ਮਨ ਮੰਦਰ ਮਹਿ ਦੀਪਕੁ ਜਲਿਓ ॥ ਜੀਤ ਹਾਰ ਕੀ ਸੋਝੀ ਕਰੀ ॥ ਤਉ ਇਸੁ ਘਰ ਕੀ ਕੀਮਤਿ ਪਰੀ ॥੭॥ ਕਰਨ ਕਰਾਵਨ ਸਭੁ ਕਿਛੁ ਏਕੈ ॥ ਆਪੇ ਬੁਧਿ ਬੀਚਾਰਿ ਬਿਬੇਕੈ ॥ ਦੂਰਿ ਨ ਨੇਰੈ ਸਭ ਕੈ ਸੰਗਾ ॥ ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥੮॥੧॥

Leave a Reply

Powered By Indic IME