ਗਉੜੀ ਮਹਲਾ ੫ ॥ ਗੁਰ ਸੇਵਾ ਤੇ ਨਾਮੇ ਲਾਗਾ ॥ ਤਿਸ ਕਉ ਮਿਲਿਆ ਜਿਸੁ ਮਸਤਕਿ ਭਾਗਾ ॥ ਤਿਸ ਕੈ ਹਿਰਦੈ ਰਵਿਆ ਸੋਇ ॥ ਮਨੁ ਤਨੁ ਸੀਤਲੁ ਨਿਹਚਲੁ ਹੋਇ ॥੧॥ ਐਸਾ ਕੀਰਤਨੁ ਕਰਿ ਮਨ ਮੇਰੇ ॥ ਈਹਾ ਊਹਾ ਜੋ ਕਾਮਿ ਤੇਰੈ ॥੧॥ ਰਹਾਉ ॥ ਜਾਸੁ ਜਪਤ ਭਉ ਅਪਦਾ ਜਾਇ ॥ ਧਾਵਤ ਮਨੂਆ ਆਵੈ ਠਾਇ ॥ ਜਾਸੁ ਜਪਤ ਫਿਰਿ ਦੂਖੁ ਨ ਲਾਗੈ ॥ ਜਾਸੁ ਜਪਤ ਇਹ ਹਉਮੈ ਭਾਗੈ ॥੨॥ ਜਾਸੁ ਜਪਤ ਵਸਿ ਆਵਹਿ ਪੰਚਾ ॥ ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ ॥ ਜਾਸੁ ਜਪਤ ਇਹ ਤ੍ਰਿਸਨਾ ਬੁਝੈ ॥ ਜਾਸੁ ਜਪਤ ਹਰਿ ਦਰਗਹ ਸਿਝੈ ॥੩॥ ਜਾਸੁ ਜਪਤ ਕੋਟਿ ਮਿਟਹਿ ਅਪਰਾਧ ॥ ਜਾਸੁ ਜਪਤ ਹਰਿ ਹੋਵਹਿ ਸਾਧ ॥ ਜਾਸੁ ਜਪਤ ਮਨੁ ਸੀਤਲੁ ਹੋਵੈ ॥ ਜਾਸੁ ਜਪਤ ਮਲੁ ਸਗਲੀ ਖੋਵੈ ॥੪॥ ਜਾਸੁ ਜਪਤ ਰਤਨੁ ਹਰਿ ਮਿਲੈ ॥ ਬਹੁਰਿ ਨ ਛੋਡੈ ਹਰਿ ਸੰਗਿ ਹਿਲੈ ॥ ਜਾਸੁ ਜਪਤ ਕਈ ਬੈਕੁੰਠ ਵਾਸੁ ॥ ਜਾਸੁ ਜਪਤ ਸੁਖ ਸਹਜਿ ਨਿਵਾਸੁ ॥੫॥ ਜਾਸੁ ਜਪਤ ਇਹ ਅਗਨਿ ਨ ਪੋਹਤ ॥ ਜਾਸੁ ਜਪਤ ਇਹੁ ਕਾਲੁ ਨ ਜੋਹਤ ॥ ਜਾਸੁ ਜਪਤ ਤੇਰਾ ਨਿਰਮਲ ਮਾਥਾ ॥ ਜਾਸੁ ਜਪਤ ਸਗਲਾ ਦੁਖੁ ਲਾਥਾ ॥੬॥ ਜਾਸੁ ਜਪਤ ਮੁਸਕਲੁ ਕਛੂ ਨ ਬਨੈ ॥ ਜਾਸੁ ਜਪਤ ਸੁਣਿ ਅਨਹਤ ਧੁਨੈ ॥ ਜਾਸੁ ਜਪਤ ਇਹ ਨਿਰਮਲ ਸੋਇ ॥ ਜਾਸੁ ਜਪਤ ਕਮਲੁ ਸੀਧਾ ਹੋਇ ॥੭॥ ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ ॥ ਜਿਸ ਕੈ ਹਿਰਦੈ ਮੰਤ੍ਰੁ ਦੇ ਹਰੀ ॥ ਅਖੰਡ ਕੀਰਤਨੁ ਤਿਨਿ ਭੋਜਨੁ ਚੂਰਾ ॥ ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥੮॥੨॥
Scroll