ਗਉੜੀ ਮਹਲਾ ੫ ॥ ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥ ਪੰਚ ਜਨਾ ਸਿਉ ਸੰਗੁ ਨਿਵਾਰੈ ॥ ਦਸ ਇੰਦ੍ਰੀ ਕਰਿ ਰਾਖੈ ਵਾਸਿ ॥ ਤਾ ਕੈ ਆਤਮੈ ਹੋਇ ਪਰਗਾਸੁ ॥੧॥ ਐਸੀ ਦ੍ਰਿੜਤਾ ਤਾ ਕੈ ਹੋਇ ॥ ਜਾ ਕਉ ਦਇਆ ਮਇਆ ਪ੍ਰਭ ਸੋਇ ॥੧॥ ਰਹਾਉ ॥ ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥ ਜੇਤਾ ਬੋਲਣੁ ਤੇਤਾ ਗਿਆਨੈ ॥ ਜੇਤਾ ਸੁਨਣਾ ਤੇਤਾ ਨਾਮੁ ॥ ਜੇਤਾ ਪੇਖਨੁ ਤੇਤਾ ਧਿਆਨੁ ॥੨॥ ਸਹਜੇ ਜਾਗਣੁ ਸਹਜੇ ਸੋਇ ॥ ਸਹਜੇ ਹੋਤਾ ਜਾਇ ਸੁ ਹੋਇ ॥ ਸਹਜਿ ਬੈਰਾਗੁ ਸਹਜੇ ਹੀ ਹਸਨਾ ॥ ਸਹਜੇ ਚੂਪ ਸਹਜੇ ਹੀ ਜਪਨਾ ॥੩॥ ਸਹਜੇ ਭੋਜਨੁ ਸਹਜੇ ਭਾਉ ॥ ਸਹਜੇ ਮਿਟਿਓ ਸਗਲ ਦੁਰਾਉ ॥ ਸਹਜੇ ਹੋਆ ਸਾਧੂ ਸੰਗੁ ॥ ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥ ਸਹਜੇ ਗ੍ਰਿਹ ਮਹਿ ਸਹਜਿ ਉਦਾਸੀ ॥ ਸਹਜੇ ਦੁਬਿਧਾ ਤਨ ਕੀ ਨਾਸੀ ॥ ਜਾ ਕੈ ਸਹਜਿ ਮਨਿ ਭਇਆ ਅਨੰਦੁ ॥ ਤਾ ਕਉ ਭੇਟਿਆ ਪਰਮਾਨੰਦੁ ॥੫॥ ਸਹਜੇ ਅੰਮ੍ਰਿਤੁ ਪੀਓ ਨਾਮੁ ॥ ਸਹਜੇ ਕੀਨੋ ਜੀਅ ਕੋ ਦਾਨੁ ॥ ਸਹਜ ਕਥਾ ਮਹਿ ਆਤਮੁ ਰਸਿਆ ॥ ਤਾ ਕੈ ਸੰਗਿ ਅਬਿਨਾਸੀ ਵਸਿਆ ॥੬॥ ਸਹਜੇ ਆਸਣੁ ਅਸਥਿਰੁ ਭਾਇਆ ॥ ਸਹਜੇ ਅਨਹਤ ਸਬਦੁ ਵਜਾਇਆ ॥ ਸਹਜੇ ਰੁਣ ਝੁਣਕਾਰੁ ਸੁਹਾਇਆ ॥ ਤਾ ਕੈ ਘਰਿ ਪਾਰਬ੍ਰਹਮੁ ਸਮਾਇਆ ॥੭॥ ਸਹਜੇ ਜਾ ਕਉ ਪਰਿਓ ਕਰਮਾ ॥ ਸਹਜੇ ਗੁਰੁ ਭੇਟਿਓ ਸਚੁ ਧਰਮਾ ॥ ਜਾ ਕੈ ਸਹਜੁ ਭਇਆ ਸੋ ਜਾਣੈ ॥ ਨਾਨਕ ਦਾਸ ਤਾ ਕੈ ਕੁਰਬਾਣੈ ॥੮॥੩॥

Leave a Reply

Powered By Indic IME