ਗਉੜੀ ਮਹਲਾ ੫ ॥ ਪ੍ਰਥਮੇ ਗਰਭ ਵਾਸ ਤੇ ਟਰਿਆ ॥ ਪੁਤ੍ਰ ਕਲਤ੍ਰ ਕੁਟੰਬ ਸੰਗਿ ਜੁਰਿਆ ॥ ਭੋਜਨੁ ਅਨਿਕ ਪ੍ਰਕਾਰ ਬਹੁ ਕਪਰੇ ॥ ਸਰਪਰ ਗਵਨੁ ਕਰਹਿਗੇ ਬਪੁਰੇ ॥੧॥ ਕਵਨੁ ਅਸਥਾਨੁ ਜੋ ਕਬਹੁ ਨ ਟਰੈ ॥ ਕਵਨੁ ਸਬਦੁ ਜਿਤੁ ਦੁਰਮਤਿ ਹਰੈ ॥੧॥ ਰਹਾਉ ॥ ਇੰਦ੍ਰ ਪੁਰੀ ਮਹਿ ਸਰਪਰ ਮਰਣਾ ॥ ਬ੍ਰਹਮ ਪੁਰੀ ਨਿਹਚਲੁ ਨਹੀ ਰਹਣਾ ॥ ਸਿਵ ਪੁਰੀ ਕਾ ਹੋਇਗਾ ਕਾਲਾ ॥ ਤ੍ਰੈ ਗੁਣ ਮਾਇਆ ਬਿਨਸਿ ਬਿਤਾਲਾ ॥੨॥ ਗਿਰਿ ਤਰ ਧਰਣਿ ਗਗਨ ਅਰੁ ਤਾਰੇ ॥ ਰਵਿ ਸਸਿ ਪਵਣੁ ਪਾਵਕੁ ਨੀਰਾਰੇ ॥ ਦਿਨਸੁ ਰੈਣਿ ਬਰਤ ਅਰੁ ਭੇਦਾ ॥ ਸਾਸਤ ਸਿੰਮ੍ਰਿਤਿ ਬਿਨਸਹਿਗੇ ਬੇਦਾ ॥੩॥ ਤੀਰਥ ਦੇਵ ਦੇਹੁਰਾ ਪੋਥੀ ॥ ਮਾਲਾ ਤਿਲਕੁ ਸੋਚ ਪਾਕ ਹੋਤੀ ॥ ਧੋਤੀ ਡੰਡਉਤਿ ਪਰਸਾਦਨ ਭੋਗਾ ॥ ਗਵਨੁ ਕਰੈਗੋ ਸਗਲੋ ਲੋਗਾ ॥੪॥ਜਾਤਿ ਵਰਨ ਤੁਰਕ ਅਰੁ ਹਿੰਦੂ ॥ ਪਸੁ ਪੰਖੀ ਅਨਿਕ ਜੋਨਿ ਜਿੰਦੂ ॥ ਸਗਲ ਪਾਸਾਰੁ ਦੀਸੈ ਪਾਸਾਰਾ ॥ ਬਿਨਸਿ ਜਾਇਗੋ ਸਗਲ ਆਕਾਰਾ ॥੫॥ ਸਹਜ ਸਿਫਤਿ ਭਗਤਿ ਤਤੁ ਗਿਆਨਾ ॥ ਸਦਾ ਅਨੰਦੁ ਨਿਹਚਲੁ ਸਚੁ ਥਾਨਾ ॥ ਤਹਾ ਸੰਗਤਿ ਸਾਧ ਗੁਣ ਰਸੈ ॥ ਅਨਭਉ ਨਗਰੁ ਤਹਾ ਸਦ ਵਸੈ ॥੬॥ ਤਹ ਭਉ ਭਰਮਾ ਸੋਗੁ ਨ ਚਿੰਤਾ ॥ ਆਵਣੁ ਜਾਵਣੁ ਮਿਰਤੁ ਨ ਹੋਤਾ ॥ ਤਹ ਸਦਾ ਅਨੰਦ ਅਨਹਤ ਆਖਾਰੇ ॥ ਭਗਤ ਵਸਹਿ ਕੀਰਤਨ ਆਧਾਰੇ ॥੭॥ ਪਾਰਬ੍ਰਹਮ ਕਾ ਅੰਤੁ ਨ ਪਾਰੁ ॥ ਕਉਣੁ ਕਰੈ ਤਾ ਕਾ ਬੀਚਾਰੁ ॥ ਕਹੁ ਨਾਨਕ ਜਿਸੁ ਕਿਰਪਾ ਕਰੈ ॥ ਨਿਹਚਲ ਥਾਨੁ ਸਾਧਸੰਗਿ ਤਰੈ ॥੮॥੪॥
Scroll