ਗਉੜੀ ਮਹਲਾ ੫ ॥ ਜੋ ਇਸੁ ਮਾਰੇ ਸੋਈ ਸੂਰਾ ॥ ਜੋ ਇਸੁ ਮਾਰੇ ਸੋਈ ਪੂਰਾ ॥ ਜੋ ਇਸੁ ਮਾਰੇ ਤਿਸਹਿ ਵਡਿਆਈ ॥ ਜੋ ਇਸੁ ਮਾਰੇ ਤਿਸ ਕਾ ਦੁਖੁ ਜਾਈ ॥੧॥ ਐਸਾ ਕੋਇ ਜਿ ਦੁਬਿਧਾ ਮਾਰਿ ਗਵਾਵੈ ॥ ਇਸਹਿ ਮਾਰਿ ਰਾਜ ਜੋਗੁ ਕਮਾਵੈ ॥੧॥ ਰਹਾਉ ॥ ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥ ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥ ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥ ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥ ਜੋ ਇਸੁ ਮਾਰੇ ਸੋ ਧਨਵੰਤਾ ॥ ਜੋ ਇਸੁ ਮਾਰੇ ਸੋ ਪਤਿਵੰਤਾ ॥ ਜੋ ਇਸੁ ਮਾਰੇ ਸੋਈ ਜਤੀ ॥ ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥ ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥ ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥ ਜੋ ਇਸੁ ਮਾਰੇ ਸੋ ਵਡਭਾਗਾ ॥ ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥ ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥ ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥ ਜੋ ਇਸੁ ਮਾਰੇ ਸੋਈ ਸੁਗਿਆਨੀ ॥ ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥ ਇਸੁ ਮਾਰੀ ਬਿਨੁ ਥਾਇ ਨ ਪਰੈ ॥ ਕੋਟਿ ਕਰਮ ਜਾਪ ਤਪ ਕਰੈ ॥ ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥ ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥ ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥ ਇਸੁ ਮਾਰੀ ਬਿਨੁ ਜੂਠਿ ਨ ਧੋਈ ॥ ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥ ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥ ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥ ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥ ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥ ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥੮॥੫॥

Leave a Reply

Powered By Indic IME