ਗਉੜੀ ਮਹਲਾ ੫ ॥ ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥ ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥ ਹਰਿ ਸਿਉ ਜੁਰੈ ਨ ਵਿਆਪੈ ਕਾੜ੍ਹ੍ਹਾ ॥ ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥ ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥ ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥ ਵਡੇ ਵਡੇ ਜੋ ਦੁਨੀਆਦਾਰ ॥ ਕਾਹੂ ਕਾਜਿ ਨਾਹੀ ਗਾਵਾਰ ॥ ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥ ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥ ਕੋਟਿ ਮਜਨ ਜਾ ਕੈ ਸੁਣਿ ਨਾਮ ॥ ਕੋਟਿ ਪੂਜਾ ਜਾ ਕੈ ਹੈ ਧਿਆਨ ॥ ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥ ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥ ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥ ਬਿਨਸਿ ਜਾਹਿ ਮਾਇਆ ਕੇ ਹੇਤ ॥ ਹਰਿ ਅਬਿਨਾਸੀ ਤੁਮਰੈ ਸੰਗਿ ॥ ਮਨ ਮੇਰੇ ਰਚੁ ਰਾਮ ਕੈ ਰੰਗਿ ॥੪॥ ਜਾ ਕੈ ਕਾਮਿ ਉਤਰੈ ਸਭ ਭੂਖ ॥ ਜਾ ਕੈ ਕਾਮਿ ਨ ਜੋਹਹਿ ਦੂਤ ॥ ਜਾ ਕੈ ਕਾਮਿ ਤੇਰਾ ਵਡ ਗਮਰੁ ॥ ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥੫॥ ਜਾ ਕੇ ਚਾਕਰ ਕਉ ਨਹੀ ਡਾਨ ॥ ਜਾ ਕੇ ਚਾਕਰ ਕਉ ਨਹੀ ਬਾਨ ॥ ਜਾ ਕੈ ਦਫਤਰਿ ਪੁਛੈ ਨ ਲੇਖਾ ॥ ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥ ਜਾ ਕੈ ਊਨ ਨਾਹੀ ਕਾਹੂ ਬਾਤ ॥ ਏਕਹਿ ਆਪਿ ਅਨੇਕਹਿ ਭਾਤਿ ॥ ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥ ਮਨ ਮੇਰੇ ਕਰਿ ਤਾ ਕੀ ਘਾਲ ॥੭॥ ਨਾ ਕੋ ਚਤੁਰੁ ਨਾਹੀ ਕੋ ਮੂੜਾ ॥ ਨਾ ਕੋ ਹੀਣੁ ਨਾਹੀ ਕੋ ਸੂਰਾ ॥ ਜਿਤੁ ਕੋ ਲਾਇਆ ਤਿਤ ਹੀ ਲਾਗਾ ॥ ਸੋ ਸੇਵਕੁ ਨਾਨਕ ਜਿਸੁ ਭਾਗਾ ॥੮॥੬॥
Scroll