ਗਉੜੀ ਮਹਲਾ ੫ ॥ ਤਿਸੁ ਗੁਰ ਕਉ ਸਿਮਰਉ ਸਾਸਿ ਸਾਸਿ ॥ ਗੁਰੁ ਮੇਰੇ ਪ੍ਰਾਣ ਸਤਿਗੁਰੁ ਮੇਰੀ ਰਾਸਿ ॥੧॥ ਰਹਾਉ ॥ ਗੁਰ ਕਾ ਦਰਸਨੁ ਦੇਖਿ ਦੇਖਿ ਜੀਵਾ ॥ ਗੁਰ ਕੇ ਚਰਣ ਧੋਇ ਧੋਇ ਪੀਵਾ ॥੧॥ ਗੁਰ ਕੀ ਰੇਣੁ ਨਿਤ ਮਜਨੁ ਕਰਉ ॥ ਜਨਮ ਜਨਮ ਕੀ ਹਉਮੈ ਮਲੁ ਹਰਉ ॥੨॥ ਤਿਸੁ ਗੁਰ ਕਉ ਝੂਲਾਵਉ ਪਾਖਾ ॥ ਮਹਾ ਅਗਨਿ ਤੇ ਹਾਥੁ ਦੇ ਰਾਖਾ ॥੩॥ ਤਿਸੁ ਗੁਰ ਕੈ ਗ੍ਰਿਹਿ ਢੋਵਉ ਪਾਣੀ ॥ ਜਿਸੁ ਗੁਰ ਤੇ ਅਕਲ ਗਤਿ ਜਾਣੀ ॥੪॥ ਤਿਸੁ ਗੁਰ ਕੈ ਗ੍ਰਿਹਿ ਪੀਸਉ ਨੀਤ ॥ ਜਿਸੁ ਪਰਸਾਦਿ ਵੈਰੀ ਸਭ ਮੀਤ ॥੫॥ ਜਿਨਿ ਗੁਰਿ ਮੋ ਕਉ ਦੀਨਾ ਜੀਉ ॥ ਆਪੁਨਾ ਦਾਸਰਾ ਆਪੇ ਮੁਲਿ ਲੀਉ ॥੬॥ ਆਪੇ ਲਾਇਓ ਅਪਨਾ ਪਿਆਰੁ ॥ ਸਦਾ ਸਦਾ ਤਿਸੁ ਗੁਰ ਕਉ ਕਰੀ ਨਮਸਕਾਰੁ ॥੭॥ ਕਲਿ ਕਲੇਸ ਭੈ ਭ੍ਰਮ ਦੁਖ ਲਾਥਾ ॥ ਕਹੁ ਨਾਨਕ ਮੇਰਾ ਗੁਰੁ ਸਮਰਾਥਾ ॥੮॥੯॥

Leave a Reply

Powered By Indic IME