ਗਉੜੀ ਮਹਲਾ ੫ ॥ ਮਿਲੁ ਮੇਰੇ ਗੋਬਿੰਦ ਅਪਨਾ ਨਾਮੁ ਦੇਹੁ ॥ ਨਾਮ ਬਿਨਾ ਧ੍ਰਿਗੁ ਧ੍ਰਿਗੁ ਅਸਨੇਹੁ ॥੧॥ ਰਹਾਉ ॥ ਨਾਮ ਬਿਨਾ ਜੋ ਪਹਿਰੈ ਖਾਇ ॥ ਜਿਉ ਕੂਕਰੁ ਜੂਠਨ ਮਹਿ ਪਾਇ ॥੧॥ ਨਾਮ ਬਿਨਾ ਜੇਤਾ ਬਿਉਹਾਰੁ ॥ ਜਿਉ ਮਿਰਤਕ ਮਿਥਿਆ ਸੀਗਾਰੁ ॥੨॥ ਨਾਮੁ ਬਿਸਾਰਿ ਕਰੇ ਰਸ ਭੋਗ ॥ ਸੁਖੁ ਸੁਪਨੈ ਨਹੀ ਤਨ ਮਹਿ ਰੋਗ ॥੩॥ ਨਾਮੁ ਤਿਆਗਿ ਕਰੇ ਅਨ ਕਾਜ ॥ ਬਿਨਸਿ ਜਾਇ ਝੂਠੇ ਸਭਿ ਪਾਜ ॥੪॥ ਨਾਮ ਸੰਗਿ ਮਨਿ ਪ੍ਰੀਤਿ ਨ ਲਾਵੈ ॥ ਕੋਟਿ ਕਰਮ ਕਰਤੋ ਨਰਕਿ ਜਾਵੈ ॥੫॥ ਹਰਿ ਕਾ ਨਾਮੁ ਜਿਨਿ ਮਨਿ ਨ ਆਰਾਧਾ ॥ ਚੋਰ ਕੀ ਨਿਆਈ ਜਮ ਪੁਰਿ ਬਾਧਾ ॥੬॥ ਲਾਖ ਅਡੰਬਰ ਬਹੁਤੁ ਬਿਸਥਾਰਾ ॥ ਨਾਮ ਬਿਨਾ ਝੂਠੇ ਪਾਸਾਰਾ ॥੭॥ ਹਰਿ ਕਾ ਨਾਮੁ ਸੋਈ ਜਨੁ ਲੇਇ ॥ ਕਰਿ ਕਿਰਪਾ ਨਾਨਕ ਜਿਸੁ ਦੇਇ ॥੮॥੧੦॥

Leave a Reply

Powered By Indic IME