ਗਉੜੀ ਮਹਲਾ ੫ ॥ ਆਦਿ ਮਧਿ ਜੋ ਅੰਤਿ ਨਿਬਾਹੈ ॥ ਸੋ ਸਾਜਨੁ ਮੇਰਾ ਮਨੁ ਚਾਹੈ ॥੧॥ ਹਰਿ ਕੀ ਪ੍ਰੀਤਿ ਸਦਾ ਸੰਗਿ ਚਾਲੈ ॥ ਦਇਆਲ ਪੁਰਖ ਪੂਰਨ ਪ੍ਰਤਿਪਾਲੈ ॥੧॥ ਰਹਾਉ ॥ ਬਿਨਸਤ ਨਾਹੀ ਛੋਡਿ ਨ ਜਾਇ ॥ ਜਹ ਪੇਖਾ ਤਹ ਰਹਿਆ ਸਮਾਇ ॥੨॥ ਸੁੰਦਰੁ ਸੁਘੜੁ ਚਤੁਰੁ ਜੀਅ ਦਾਤਾ ॥ ਭਾਈ ਪੂਤੁ ਪਿਤਾ ਪ੍ਰਭੁ ਮਾਤਾ ॥੩॥ ਜੀਵਨ ਪ੍ਰਾਨ ਅਧਾਰ ਮੇਰੀ ਰਾਸਿ ॥ ਪ੍ਰੀਤਿ ਲਾਈ ਕਰਿ ਰਿਦੈ ਨਿਵਾਸਿ ॥੪॥ ਮਾਇਆ ਸਿਲਕ ਕਾਟੀ ਗੋਪਾਲਿ ॥ ਕਰਿ ਅਪੁਨਾ ਲੀਨੋ ਨਦਰਿ ਨਿਹਾਲਿ ॥੫॥ ਸਿਮਰਿ ਸਿਮਰਿ ਕਾਟੇ ਸਭਿ ਰੋਗ ॥ ਚਰਣ ਧਿਆਨ ਸਰਬ ਸੁਖ ਭੋਗ ॥੬॥ ਪੂਰਨ ਪੁਰਖੁ ਨਵਤਨੁ ਨਿਤ ਬਾਲਾ ॥ ਹਰਿ ਅੰਤਰਿ ਬਾਹਰਿ ਸੰਗਿ ਰਖਵਾਲਾ ॥੭॥ ਕਹੁ ਨਾਨਕ ਹਰਿ ਹਰਿ ਪਦੁ ਚੀਨ ॥ ਸਰਬਸੁ ਨਾਮੁ ਭਗਤ ਕਉ ਦੀਨ ॥੮॥੧੧॥

Leave a Reply

Powered By Indic IME