ਰਾਗੁ ਗਉੜੀ ਮਾਝ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਖੋਜਤ ਫਿਰੇ ਅਸੰਖ ਅੰਤੁ ਨ ਪਾਰੀਆ ॥ ਸੇਈ ਹੋਏ ਭਗਤ ਜਿਨਾ ਕਿਰਪਾਰੀਆ ॥੧॥ ਹਉ ਵਾਰੀਆ ਹਰਿ ਵਾਰੀਆ ॥੧॥ ਰਹਾਉ ॥ ਸੁਣਿ ਸੁਣਿ ਪੰਥੁ ਡਰਾਉ ਬਹੁਤੁ ਭੈਹਾਰੀਆ ॥ ਮੈ ਤਕੀ ਓਟ ਸੰਤਾਹ ਲੇਹੁ ਉਬਾਰੀਆ ॥੨॥ ਮੋਹਨ ਲਾਲ ਅਨੂਪ ਸਰਬ ਸਾਧਾਰੀਆ ॥ ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥੩॥ ਮੈ ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ ॥ ਸਭ ਗੁਣ ਕਿਸ ਹੀ ਨਾਹਿ ਹਰਿ ਪੂਰ ਭੰਡਾਰੀਆ ॥੪॥ ਚਹੁ ਦਿਸਿ ਜਪੀਐ ਨਾਉ ਸੂਖਿ ਸਵਾਰੀਆ ॥ ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥੫॥ ਗੁਰਿ ਕਾਢਿਓ ਭੁਜਾ ਪਸਾਰਿ ਮੋਹ ਕੂਪਾਰੀਆ ॥ ਮੈ ਜੀਤਿਓ ਜਨਮੁ ਅਪਾਰੁ ਬਹੁਰਿ ਨ ਹਾਰੀਆ ॥੬॥ ਮੈ ਪਾਇਓ ਸਰਬ ਨਿਧਾਨੁ ਅਕਥੁ ਕਥਾਰੀਆ ॥ ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥੭॥ ਜਨ ਨਾਨਕ ਲਧਾ ਰਤਨੁ ਅਮੋਲੁ ਅਪਾਰੀਆ ॥ ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥੮॥੧੨॥
Scroll