ਗਉੜੀ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਨਾਰਾਇਣ ਹਰਿ ਰੰਗ ਰੰਗੋ ॥ ਜਪਿ ਜਿਹਵਾ ਹਰਿ ਏਕ ਮੰਗੋ ॥੧॥ ਰਹਾਉ ॥ ਤਜਿ ਹਉਮੈ ਗੁਰ ਗਿਆਨ ਭਜੋ ॥ ਮਿਲਿ ਸੰਗਤਿ ਧੁਰਿ ਕਰਮ ਲਿਖਿਓ ॥੧॥ ਜੋ ਦੀਸੈ ਸੋ ਸੰਗਿ ਨ ਗਇਓ ॥ ਸਾਕਤੁ ਮੂੜੁ ਲਗੇ ਪਚਿ ਮੁਇਓ ॥੨॥ ਮੋਹਨ ਨਾਮੁ ਸਦਾ ਰਵਿ ਰਹਿਓ ॥ ਕੋਟਿ ਮਧੇ ਕਿਨੈ ਗੁਰਮੁਖਿ ਲਹਿਓ ॥੩॥ ਹਰਿ ਸੰਤਨ ਕਰਿ ਨਮੋ ਨਮੋ ॥ ਨਉ ਨਿਧਿ ਪਾਵਹਿ ਅਤੁਲੁ ਸੁਖੋ ॥੪॥ ਨੈਨ ਅਲੋਵਉ ਸਾਧ ਜਨੋ ॥ ਹਿਰਦੈ ਗਾਵਹੁ ਨਾਮ ਨਿਧੋ ॥੫॥ ਕਾਮ ਕ੍ਰੋਧ ਲੋਭੁ ਮੋਹੁ ਤਜੋ ॥ ਜਨਮ ਮਰਨ ਦੁਹੁ ਤੇ ਰਹਿਓ ॥੬॥ ਦੂਖੁ ਅੰਧੇਰਾ ਘਰ ਤੇ ਮਿਟਿਓ ॥ ਗੁਰਿ ਗਿਆਨੁ ਦ੍ਰਿੜਾਇਓ ਦੀਪ ਬਲਿਓ ॥੭॥ ਜਿਨਿ ਸੇਵਿਆ ਸੋ ਪਾਰਿ ਪਰਿਓ ॥ ਜਨ ਨਾਨਕ ਗੁਰਮੁਖਿ ਜਗਤੁ ਤਰਿਓ ॥੮॥੧॥੧੩॥
Scroll