ਮਹਲਾ ੫ ਗਉੜੀ ॥ ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ ॥ ਮੇਰੈ ਮਨਿ ਸਭਿ ਸੁਖ ਪਾਇਓ ॥੧॥ ਰਹਾਉ ॥ ਬਲਤੋ ਜਲਤੋ ਤਉਕਿਆ ਗੁਰ ਚੰਦਨੁ ਸੀਤਲਾਇਓ ॥੧॥ ਅਗਿਆਨ ਅੰਧੇਰਾ ਮਿਟਿ ਗਇਆ ਗੁਰ ਗਿਆਨੁ ਦੀਪਾਇਓ ॥੨॥ ਪਾਵਕੁ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ ॥੩॥ ਨਾ ਹਮ ਕਰਮ ਨ ਧਰਮ ਸੁਚ ਪ੍ਰਭਿ ਗਹਿ ਭੁਜਾ ਆਪਾਇਓ ॥੪॥ ਭਉ ਖੰਡਨੁ ਦੁਖ ਭੰਜਨੋ ਭਗਤਿ ਵਛਲ ਹਰਿ ਨਾਇਓ ॥੫॥ ਅਨਾਥਹ ਨਾਥ ਕ੍ਰਿਪਾਲ ਦੀਨ ਸੰਮ੍ਰਿਥ ਸੰਤ ਓਟਾਇਓ ॥੬॥ ਨਿਰਗੁਨੀਆਰੇ ਕੀ ਬੇਨਤੀ ਦੇਹੁ ਦਰਸੁ ਹਰਿ ਰਾਇਓ ॥੭॥ ਨਾਨਕ ਸਰਨਿ ਤੁਹਾਰੀ ਠਾਕੁਰ ਸੇਵਕੁ ਦੁਆਰੈ ਆਇਓ ॥੮॥੨॥੧੪॥

Leave a Reply

Powered By Indic IME