ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥ ਰਾਗੁ ਗਉੜੀ ਪੂਰਬੀ ਛੰਤ ਮਹਲਾ ੧ ॥ ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ ॥ ਸਾ ਧਨ ਦੁਬਲੀਆ ਜੀਉ ਪਿਰ ਕੈ ਹਾਵੈ ॥ ਧਨ ਥੀਈ ਦੁਬਲਿ ਕੰਤ ਹਾਵੈ ਕੇਵ ਨੈਣੀ ਦੇਖਏ ॥ ਸੀਗਾਰ ਮਿਠ ਰਸ ਭੋਗ ਭੋਜਨ ਸਭੁ ਝੂਠੁ ਕਿਤੈ ਨ ਲੇਖਏ ॥ ਮੈ ਮਤ ਜੋਬਨਿ ਗਰਬਿ ਗਾਲੀ ਦੁਧਾ ਥਣੀ ਨ ਆਵਏ ॥ ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪਿਰ ਨੀਦ ਨ ਆਵਏ ॥੧॥ਮੁੰਧ ਨਿਮਾਨੜੀਆ ਜੀਉ ਬਿਨੁ ਧਨੀ ਪਿਆਰੇ ॥ ਕਿਉ ਸੁਖੁ ਪਾਵੈਗੀ ਬਿਨੁ ਉਰ ਧਾਰੇ ॥ ਨਾਹ ਬਿਨੁ ਘਰ ਵਾਸੁ ਨਾਹੀ ਪੁਛਹੁ ਸਖੀ ਸਹੇਲੀਆ ॥ ਬਿਨੁ ਨਾਮ ਪ੍ਰੀਤਿ ਪਿਆਰੁ ਨਾਹੀ ਵਸਹਿ ਸਾਚਿ ਸੁਹੇਲੀਆ ॥ ਸਚੁ ਮਨਿ ਸਜਨ ਸੰਤੋਖਿ ਮੇਲਾ ਗੁਰਮਤੀ ਸਹੁ ਜਾਣਿਆ ॥ ਨਾਨਕ ਨਾਮੁ ਨ ਛੋਡੈ ਸਾ ਧਨ ਨਾਮਿ ਸਹਜਿ ਸਮਾਣੀਆ ॥੨॥ਮਿਲੁ ਸਖੀ ਸਹੇਲੜੀਹੋ ਹਮ ਪਿਰੁ ਰਾਵੇਹਾ ॥ ਗੁਰ ਪੁਛਿ ਲਿਖਉਗੀ ਜੀਉ ਸਬਦਿ ਸਨੇਹਾ ॥ ਸਬਦੁ ਸਾਚਾ ਗੁਰਿ ਦਿਖਾਇਆ ਮਨਮੁਖੀ ਪਛੁਤਾਣੀਆ ॥ ਨਿਕਸਿ ਜਾਤਉ ਰਹੈ ਅਸਥਿਰੁ ਜਾਮਿ ਸਚੁ ਪਛਾਣਿਆ ॥ ਸਾਚ ਕੀ ਮਤਿ ਸਦਾ ਨਉਤਨ ਸਬਦਿ ਨੇਹੁ ਨਵੇਲਓ ॥ ਨਾਨਕ ਨਦਰੀ ਸਹਜਿ ਸਾਚਾ ਮਿਲਹੁ ਸਖੀ ਸਹੇਲੀਹੋ ॥੩॥ਮੇਰੀ ਇਛ ਪੁਨੀ ਜੀਉ ਹਮ ਘਰਿ ਸਾਜਨੁ ਆਇਆ ॥ ਮਿਲਿ ਵਰੁ ਨਾਰੀ ਮੰਗਲੁ ਗਾਇਆ ॥ ਗੁਣ ਗਾਇ ਮੰਗਲੁ ਪ੍ਰੇਮਿ ਰਹਸੀ ਮੁੰਧ ਮਨਿ ਓਮਾਹਓ ॥ ਸਾਜਨ ਰਹੰਸੇ ਦੁਸਟ ਵਿਆਪੇ ਸਾਚੁ ਜਪਿ ਸਚੁ ਲਾਹਓ ॥ ਕਰ ਜੋੜਿ ਸਾ ਧਨ ਕਰੈ ਬਿਨਤੀ ਰੈਣਿ ਦਿਨੁ ਰਸਿ ਭਿੰਨੀਆ ॥ ਨਾਨਕ ਪਿਰੁ ਧਨ ਕਰਹਿ ਰਲੀਆ ਇਛ ਮੇਰੀ ਪੁੰਨੀਆ ॥੪॥੧॥

Leave a Reply

Powered By Indic IME