ਗਉੜੀ ਮਹਲਾ ੩ ॥ ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥ ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ ਸੁਹਾਈ ॥ ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥ ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ ॥ ਗੁਰ ਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥ ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥੧॥ ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥ ਅਹਿਨਿਸਿ ਰੰਗਿ ਰਾਤੀ ਜੀਉ ਗੁਰ ਸਬਦੁ ਵੀਚਾਰੇ ॥ ਗੁਰ ਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥ ਸਾ ਧਨ ਸੋਹਾਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥ ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥੨॥ ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ ॥ ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥ ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥ ਗੁਰ ਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥ ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥ ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥੩॥ ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥ ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥ ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥ ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥ ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥ ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥

Leave a Reply

Powered By Indic IME