ਗਉੜੀ ਮਹਲਾ ੩ ॥ ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥ ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜਿ ਸਮਾਏ ॥ ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥ ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ ॥ ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥ ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥੧॥ ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ ॥ ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ ॥ ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥ ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ ॥ ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ ॥ ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥੨॥ ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ ॥ ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥ ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ ॥ ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥ ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ ॥ ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥੩॥ ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ ॥ ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥ ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥ ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ ॥ ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ ॥ ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉ ਨਿਧਿ ਪਾਈ ॥੪॥੩॥

Leave a Reply

Powered By Indic IME