ਰਾਗੁ ਗਉੜੀ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਮੇਰੈ ਮਨਿ ਬੈਰਾਗੁ ਭਇਆ ਜੀਉ ਕਿਉ ਦੇਖਾ ਪ੍ਰਭ ਦਾਤੇ ॥ ਮੇਰੇ ਮੀਤ ਸਖਾ ਹਰਿ ਜੀਉ ਗੁਰ ਪੁਰਖ ਬਿਧਾਤੇ ॥ ਪੁਰਖੋ ਬਿਧਾਤਾ ਏਕੁ ਸ੍ਰੀਧਰੁ ਕਿਉ ਮਿਲਹ ਤੁਝੈ ਉਡੀਣੀਆ ॥ ਕਰ ਕਰਹਿ ਸੇਵਾ ਸੀਸੁ ਚਰਣੀ ਮਨਿ ਆਸ ਦਰਸ ਨਿਮਾਣੀਆ ॥ ਸਾਸਿ ਸਾਸਿ ਨ ਘੜੀ ਵਿਸਰੈ ਪਲੁ ਮੂਰਤੁ ਦਿਨੁ ਰਾਤੇ ॥ ਨਾਨਕ ਸਾਰਿੰਗ ਜਿਉ ਪਿਆਸੇ ਕਿਉ ਮਿਲੀਐ ਪ੍ਰਭ ਦਾਤੇ ॥੧॥ ਇਕ ਬਿਨਉ ਕਰਉ ਜੀਉ ਸੁਣਿ ਕੰਤ ਪਿਆਰੇ ॥ ਮੇਰਾ ਮਨੁ ਤਨੁ ਮੋਹਿ ਲੀਆ ਜੀਉ ਦੇਖਿ ਚਲਤ ਤੁਮਾਰੇ ॥ ਚਲਤਾ ਤੁਮਾਰੇ ਦੇਖਿ ਮੋਹੀ ਉਦਾਸ ਧਨ ਕਿਉ ਧੀਰਏ ॥ ਗੁਣਵੰਤ ਨਾਹ ਦਇਆਲੁ ਬਾਲਾ ਸਰਬ ਗੁਣ ਭਰਪੂਰਏ ॥ ਪਿਰ ਦੋਸੁ ਨਾਹੀ ਸੁਖਹ ਦਾਤੇ ਹਉ ਵਿਛੁੜੀ ਬੁਰਿਆਰੇ ॥ ਬਿਨਵੰਤਿ ਨਾਨਕ ਦਇਆ ਧਾਰਹੁ ਘਰਿ ਆਵਹੁ ਨਾਹ ਪਿਆਰੇ ॥੨॥ ਹਉ ਮਨੁ ਅਰਪੀ ਸਭੁ ਤਨੁ ਅਰਪੀ ਅਰਪੀ ਸਭਿ ਦੇਸਾ ॥ ਹਉ ਸਿਰੁ ਅਰਪੀ ਤਿਸੁ ਮੀਤ ਪਿਆਰੇ ਜੋ ਪ੍ਰਭ ਦੇਇ ਸਦੇਸਾ ॥ ਅਰਪਿਆ ਤ ਸੀਸੁ ਸੁਥਾਨਿ ਗੁਰ ਪਹਿ ਸੰਗਿ ਪ੍ਰਭੂ ਦਿਖਾਇਆ ॥ ਖਿਨ ਮਾਹਿ ਸਗਲਾ ਦੂਖੁ ਮਿਟਿਆ ਮਨਹੁ ਚਿੰਦਿਆ ਪਾਇਆ ॥ ਦਿਨੁ ਰੈਣਿ ਰਲੀਆ ਕਰੈ ਕਾਮਣਿ ਮਿਟੇ ਸਗਲ ਅੰਦੇਸਾ ॥ ਬਿਨਵੰਤਿ ਨਾਨਕੁ ਕੰਤੁ ਮਿਲਿਆ ਲੋੜਤੇ ਹਮ ਜੈਸਾ ॥੩॥ ਮੇਰੈ ਮਨਿ ਅਨਦੁ ਭਇਆ ਜੀਉ ਵਜੀ ਵਾਧਾਈ ॥ ਘਰਿ ਲਾਲੁ ਆਇਆ ਪਿਆਰਾ ਸਭ ਤਿਖਾ ਬੁਝਾਈ ॥ ਮਿਲਿਆ ਤ ਲਾਲੁ ਗੁਪਾਲੁ ਠਾਕੁਰੁ ਸਖੀ ਮੰਗਲੁ ਗਾਇਆ ॥ ਸਭ ਮੀਤ ਬੰਧਪ ਹਰਖੁ ਉਪਜਿਆ ਦੂਤ ਥਾਉ ਗਵਾਇਆ ॥ ਅਨਹਤ ਵਾਜੇ ਵਜਹਿ ਘਰ ਮਹਿ ਪਿਰ ਸੰਗਿ ਸੇਜ ਵਿਛਾਈ ॥ ਬਿਨਵੰਤਿ ਨਾਨਕੁ ਸਹਜਿ ਰਹੈ ਹਰਿ ਮਿਲਿਆ ਕੰਤੁ ਸੁਖਦਾਈ ॥੪॥੧॥

Leave a Reply

Powered By Indic IME