ਗਉੜੀ ਮਹਲਾ ੫ ॥ ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥ ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥ ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥ ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥ ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥ ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ ॥ ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥ ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥ ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥ ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥ ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥੨॥ਮੋਹਨ ਤੁਧੁ ਸਤਸੰਗਤਿ ਧਿਆਵੈ ਦਰਸ ਧਿਆਨਾ ॥ ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥ ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥ ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥ ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥ ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ॥੩॥ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥ ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥ ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥ ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥ ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥ ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥੪॥੨॥
Scroll