ਗਉੜੀ ਮਹਲਾ ੫ ॥ ਸਲੋਕੁ ॥ ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥ ਨਾਨਕ ਰਾਮ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥੧॥ ਛੰਤ ॥ ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥ ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥ ਦੁਖਹਰਣ ਦੀਨ ਸਰਣ ਸ੍ਰੀਧਰ ਚਰਨ ਕਮਲ ਅਰਾਧੀਐ ॥ ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥ ਕਲਿਮਲਹ ਦਹਤਾ ਸੁਧੁ ਕਰਤਾ ਦਿਨਸੁ ਰੈਣਿ ਅਰਾਧੋ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥੧॥ ਸਿਮਰਿ ਮਨਾ ਦਾਮੋਦਰੁ ਦੁਖਹਰੁ ਭੈ ਭੰਜਨੁ ਹਰਿ ਰਾਇਆ ॥ ਸ੍ਰੀਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥ ਭਗਤਿ ਵਛਲ ਪੁਰਖ ਪੂਰਨ ਮਨਹਿ ਚਿੰਦਿਆ ਪਾਈਐ ॥ ਤਮ ਅੰਧ ਕੂਪ ਤੇ ਉਧਾਰੈ ਨਾਮੁ ਮੰਨਿ ਵਸਾਈਐ ॥ ਸੁਰ ਸਿਧ ਗਣ ਗੰਧਰਬ ਮੁਨਿ ਜਨ ਗੁਣ ਅਨਿਕ ਭਗਤੀ ਗਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਪਾਰਬ੍ਰਹਮ ਹਰਿ ਰਾਇਆ ॥੨॥ ਚੇਤਿ ਮਨਾ ਪਾਰਬ੍ਰਹਮੁ ਪਰਮੇਸਰੁ ਸਰਬ ਕਲਾ ਜਿਨਿ ਧਾਰੀ ॥ ਕਰੁਣਾ ਮੈ ਸਮਰਥੁ ਸੁਆਮੀ ਘਟ ਘਟ ਪ੍ਰਾਣ ਅਧਾਰੀ ॥ ਪ੍ਰਾਣ ਮਨ ਤਨ ਜੀਅ ਦਾਤਾ ਬੇਅੰਤ ਅਗਮ ਅਪਾਰੋ ॥ ਸਰਣਿ ਜੋਗੁ ਸਮਰਥੁ ਮੋਹਨੁ ਸਰਬ ਦੋਖ ਬਿਦਾਰੋ ॥ ਰੋਗ ਸੋਗ ਸਭਿ ਦੋਖ ਬਿਨਸਹਿ ਜਪਤ ਨਾਮੁ ਮੁਰਾਰੀ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਸਮਰਥ ਸਭ ਕਲ ਧਾਰੀ ॥੩॥ ਗੁਣ ਗਾਉ ਮਨਾ ਅਚੁਤ ਅਬਿਨਾਸੀ ਸਭ ਤੇ ਊਚ ਦਇਆਲਾ ॥ ਬਿਸੰਭਰੁ ਦੇਵਨ ਕਉ ਏਕੈ ਸਰਬ ਕਰੈ ਪ੍ਰਤਿਪਾਲਾ ॥ ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭ ਕਿਸੈ ॥ ਕਾਲੁ ਕੰਟਕੁ ਲੋਭੁ ਮੋਹੁ ਨਾਸੈ ਜੀਅ ਜਾ ਕੈ ਪ੍ਰਭੁ ਬਸੈ ॥ ਸੁਪ੍ਰਸੰਨ ਦੇਵਾ ਸਫਲ ਸੇਵਾ ਭਈ ਪੂਰਨ ਘਾਲਾ ॥ ਬਿਨਵੰਤ ਨਾਨਕ ਇਛ ਪੁਨੀ ਜਪਤ ਦੀਨ ਦੈਆਲਾ ॥੪॥੩॥

Leave a Reply

Powered By Indic IME