ੴ ਸਤਿਗੁਰ ਪ੍ਰਸਾਦਿ ॥ ਗਉੜੀ ਬਾਵਨ ਅਖਰੀ ਮਹਲਾ ੫ ॥ ਸਲੋਕੁ ॥ ਗੁਰਦੇਵ ਮਾਤਾ ਗੁਰਦੇਵ ਪਿਤਾ ਗੁਰਦੇਵ ਸੁਆਮੀ ਪਰਮੇਸੁਰਾ ॥ ਗੁਰਦੇਵ ਸਖਾ ਅਗਿਆਨ ਭੰਜਨੁ ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ ਹਰਿ ਨਾਮੁ ਉਪਦੇਸੈ ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ ਸਤਿ ਬੁਧਿ ਮੂਰਤਿ ਗੁਰਦੇਵ ਪਾਰਸ ਪਰਸ ਪਰਾ ॥ ਗੁਰਦੇਵ ਤੀਰਥੁ ਅੰਮ੍ਰਿਤ ਸਰੋਵਰੁ ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ ਸਭਿ ਪਾਪ ਹਰਤਾ ਗੁਰਦੇਵ ਪਤਿਤ ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ ਗੁਰਦੇਵ ਮੰਤੁ ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ ਪ੍ਰਭ ਮੇਲਿ ਕਰਿ ਕਿਰਪਾ ਹਮ ਮੂੜ ਪਾਪੀ ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ ਗੁਰਦੇਵ ਨਾਨਕ ਹਰਿ ਨਮਸਕਰਾ ॥੧॥
Scroll