ਸਲੋਕੁ ॥ ਰਾਚਿ ਰਹੇ ਬਨਿਤਾ ਬਿਨੋਦ ਕੁਸਮ ਰੰਗ ਬਿਖ ਸੋਰ ॥ ਨਾਨਕ ਤਿਹ ਸਰਨੀ ਪਰਉ ਬਿਨਸਿ ਜਾਇ ਮੈ ਮੋਰ ॥੧॥ ਪਉੜੀ ॥ ਰੇ ਮਨ ਬਿਨੁ ਹਰਿ ਜਹ ਰਚਹੁ ਤਹ ਤਹ ਬੰਧਨ ਪਾਹਿ ॥ ਜਿਹ ਬਿਧਿ ਕਤਹੂ ਨ ਛੂਟੀਐ ਸਾਕਤ ਤੇਊ ਕਮਾਹਿ ॥ ਹਉ ਹਉ ਕਰਤੇ ਕਰਮ ਰਤ ਤਾ ਕੋ ਭਾਰੁ ਅਫਾਰ ॥ ਪ੍ਰੀਤਿ ਨਹੀ ਜਉ ਨਾਮ ਸਿਉ ਤਉ ਏਊ ਕਰਮ ਬਿਕਾਰ ॥ ਬਾਧੇ ਜਮ ਕੀ ਜੇਵਰੀ ਮੀਠੀ ਮਾਇਆ ਰੰਗ ॥ ਭ੍ਰਮ ਕੇ ਮੋਹੇ ਨਹ ਬੁਝਹਿ ਸੋ ਪ੍ਰਭੁ ਸਦਹੂ ਸੰਗ ॥ ਲੇਖੈ ਗਣਤ ਨ ਛੂਟੀਐ ਕਾਚੀ ਭੀਤਿ ਨ ਸੁਧਿ ॥ ਜਿਸਹਿ ਬੁਝਾਏ ਨਾਨਕਾ ਤਿਹ ਗੁਰਮੁਖਿ ਨਿਰਮਲ ਬੁਧਿ ॥੯॥

Leave a Reply

Powered By Indic IME