ਸਲੋਕੁ ॥ ਟੂਟੇ ਬੰਧਨ ਜਾਸੁ ਕੇ ਹੋਆ ਸਾਧੂ ਸੰਗੁ ॥ ਜੋ ਰਾਤੇ ਰੰਗ ਏਕ ਕੈ ਨਾਨਕ ਗੂੜਾ ਰੰਗੁ ॥੧॥ ਪਉੜੀ ॥ ਰਾਰਾ ਰੰਗਹੁ ਇਆ ਮਨੁ ਅਪਨਾ ॥ ਹਰਿ ਹਰਿ ਨਾਮੁ ਜਪਹੁ ਜਪੁ ਰਸਨਾ ॥ ਰੇ ਰੇ ਦਰਗਹ ਕਹੈ ਨ ਕੋਊ ॥ ਆਉ ਬੈਠੁ ਆਦਰੁ ਸੁਭ ਦੇਊ ॥ ਉਆ ਮਹਲੀ ਪਾਵਹਿ ਤੂ ਬਾਸਾ ॥ ਜਨਮ ਮਰਨ ਨਹ ਹੋਇ ਬਿਨਾਸਾ ॥ ਮਸਤਕਿ ਕਰਮੁ ਲਿਖਿਓ ਧੁਰਿ ਜਾ ਕੈ ॥ ਹਰਿ ਸੰਪੈ ਨਾਨਕ ਘਰਿ ਤਾ ਕੈ ॥੧੦॥
Scroll