- page 252
ਸਲੋਕੁ ॥ ਲਾਲ ਗੁਪਾਲ ਗੋਬਿੰਦ ਪ੍ਰਭ ਗਹਿਰ ਗੰਭੀਰ ਅਥਾਹ ॥ ਦੂਸਰ ਨਾਹੀ ਅਵਰ ਕੋ ਨਾਨਕ ਬੇਪਰਵਾਹ ॥੧॥ ਪਉੜੀ ॥ ਲਲਾ ਤਾ ਕੈ ਲਵੈ ਨ ਕੋਊ ॥ ਏਕਹਿ ਆਪਿ ਅਵਰ ਨਹ ਹੋਊ ॥ ਹੋਵਨਹਾਰੁ ਹੋਤ ਸਦ ਆਇਆ ॥ ਉਆ ਕਾ ਅੰਤੁ ਨ ਕਾਹੂ ਪਾਇਆ ॥ ਕੀਟ ਹਸਤਿ ਮਹਿ ਪੂਰ ਸਮਾਨੇ ॥ ਪ੍ਰਗਟ ਪੁਰਖ ਸਭ ਠਾਊ ਜਾਨੇ ॥ ਜਾ ਕਉ ਦੀਨੋ ਹਰਿ ਰਸੁ ਅਪਨਾ ॥ ਨਾਨਕ ਗੁਰਮੁਖਿ ਹਰਿ ਹਰਿ ਤਿਹ ਜਪਨਾ ॥੧੨॥