ਸਲੋਕੁ ॥ ਗਨਿ ਮਿਨਿ ਦੇਖਹੁ ਮਨੈ ਮਾਹਿ ਸਰਪਰ ਚਲਨੋ ਲੋਗ ॥ ਆਸ ਅਨਿਤ ਗੁਰਮੁਖਿ ਮਿਟੈ ਨਾਨਕ ਨਾਮ ਅਰੋਗ ॥੧॥ ਪਉੜੀ ॥ ਗਗਾ ਗੋਬਿਦ ਗੁਣ ਰਵਹੁ ਸਾਸਿ ਸਾਸਿ ਜਪਿ ਨੀਤ ॥ ਕਹਾ ਬਿਸਾਸਾ ਦੇਹ ਕਾ ਬਿਲਮ ਨ ਕਰਿਹੋ ਮੀਤ ॥ ਨਹ ਬਾਰਿਕ ਨਹ ਜੋਬਨੈ ਨਹ ਬਿਰਧੀ ਕਛੁ ਬੰਧੁ ॥ ਓਹ ਬੇਰਾ ਨਹ ਬੂਝੀਐ ਜਉ ਆਇ ਪਰੈ ਜਮ ਫੰਧੁ ॥ ਗਿਆਨੀ ਧਿਆਨੀ ਚਤੁਰ ਪੇਖਿ ਰਹਨੁ ਨਹੀ ਇਹ ਠਾਇ ॥ ਛਾਡਿ ਛਾਡਿ ਸਗਲੀ ਗਈ ਮੂੜ ਤਹਾ ਲਪਟਾਹਿ ॥ ਗੁਰ ਪ੍ਰਸਾਦਿ ਸਿਮਰਤ ਰਹੈ ਜਾਹੂ ਮਸਤਕਿ ਭਾਗ ॥ ਨਾਨਕ ਆਏ ਸਫਲ ਤੇ ਜਾ ਕਉ ਪ੍ਰਿਅਹਿ ਸੁਹਾਗ ॥੧੯॥
Scroll