ਸਲੋਕੁ ॥ ਘੋਖੇ ਸਾਸਤ੍ਰ ਬੇਦ ਸਭ ਆਨ ਨ ਕਥਤਉ ਕੋਇ ॥ ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥੧॥ ਪਉੜੀ ॥ ਘਘਾ ਘਾਲਹੁ ਮਨਹਿ ਏਹ ਬਿਨੁ ਹਰਿ ਦੂਸਰ ਨਾਹਿ ॥ ਨਹ ਹੋਆ ਨਹ ਹੋਵਨਾ ਜਤ ਕਤ ਓਹੀ ਸਮਾਹਿ ॥ ਘੂਲਹਿ ਤਉ ਮਨ ਜਉ ਆਵਹਿ ਸਰਨਾ ॥ ਨਾਮ ਤਤੁ ਕਲਿ ਮਹਿ ਪੁਨਹਚਰਨਾ ॥ ਘਾਲਿ ਘਾਲਿ ਅਨਿਕ ਪਛੁਤਾਵਹਿ ॥ ਬਿਨੁ ਹਰਿ ਭਗਤਿ ਕਹਾ ਥਿਤਿ ਪਾਵਹਿ ॥ ਘੋਲਿ ਮਹਾ ਰਸੁ ਅੰਮ੍ਰਿਤੁ ਤਿਹ ਪੀਆ ॥ ਨਾਨਕ ਹਰਿ ਗੁਰਿ ਜਾ ਕਉ ਦੀਆ ॥੨੦॥

Leave a Reply

Powered By Indic IME