ਸਲੋਕੁ ॥ ਙਣਿ ਘਾਲੇ ਸਭ ਦਿਵਸ ਸਾਸ ਨਹ ਬਢਨ ਘਟਨ ਤਿਲੁ ਸਾਰ ॥ ਜੀਵਨ ਲੋਰਹਿ ਭਰਮ ਮੋਹ ਨਾਨਕ ਤੇਊ ਗਵਾਰ ॥੧॥ ਪਉੜੀ ॥ ਙੰਙਾ ਙ੍ਰਾਸੈ ਕਾਲੁ ਤਿਹ ਜੋ ਸਾਕਤ ਪ੍ਰਭਿ ਕੀਨ ॥ ਅਨਿਕ ਜੋਨਿ ਜਨਮਹਿ ਮਰਹਿ ਆਤਮ ਰਾਮੁ ਨ ਚੀਨ ॥ ਙਿਆਨ ਧਿਆਨ ਤਾਹੂ ਕਉ ਆਏ ॥ ਕਰਿ ਕਿਰਪਾ ਜਿਹ ਆਪਿ ਦਿਵਾਏ ॥ ਙਣਤੀ ਙਣੀ ਨਹੀ ਕੋਊ ਛੂਟੈ ॥ ਕਾਚੀ ਗਾਗਰਿ ਸਰਪਰ ਫੂਟੈ ॥ ਸੋ ਜੀਵਤ ਜਿਹ ਜੀਵਤ ਜਪਿਆ ॥ ਪ੍ਰਗਟ ਭਏ ਨਾਨਕ ਨਹ ਛਪਿਆ ॥੨੧॥
Scroll