ਸਲੋਕੁ ॥ ਠਾਕ ਨ ਹੋਤੀ ਤਿਨਹੁ ਦਰਿ ਜਿਹ ਹੋਵਹੁ ਸੁਪ੍ਰਸੰਨ ॥ ਜੋ ਜਨ ਪ੍ਰਭਿ ਅਪੁਨੇ ਕਰੇ ਨਾਨਕ ਤੇ ਧਨਿ ਧੰਨਿ ॥੧॥ ਪਉੜੀ ॥ ਠਠਾ ਮਨੂਆ ਠਾਹਹਿ ਨਾਹੀ ॥ ਜੋ ਸਗਲ ਤਿਆਗਿ ਏਕਹਿ ਲਪਟਾਹੀ ॥ ਠਹਕਿ ਠਹਕਿ ਮਾਇਆ ਸੰਗਿ ਮੂਏ ॥ ਉਆ ਕੈ ਕੁਸਲ ਨ ਕਤਹੂ ਹੂਏ ॥ ਠਾਂਢਿ ਪਰੀ ਸੰਤਹ ਸੰਗਿ ਬਸਿਆ ॥ ਅੰਮ੍ਰਿਤ ਨਾਮੁ ਤਹਾ ਜੀਅ ਰਸਿਆ ॥ ਠਾਕੁਰ ਅਪੁਨੇ ਜੋ ਜਨੁ ਭਾਇਆ ॥ ਨਾਨਕ ਉਆ ਕਾ ਮਨੁ ਸੀਤਲਾਇਆ ॥੨੮॥

Leave a Reply

Powered By Indic IME