ਸਲੋਕੁ ॥ ਡੰਡਉਤਿ ਬੰਦਨ ਅਨਿਕ ਬਾਰ ਸਰਬ ਕਲਾ ਸਮਰਥ ॥ ਡੋਲਨ ਤੇ ਰਾਖਹੁ ਪ੍ਰਭੂ ਨਾਨਕ ਦੇ ਕਰਿ ਹਥ ॥੧॥ ਪਉੜੀ ॥ ਡਡਾ ਡੇਰਾ ਇਹੁ ਨਹੀ ਜਹ ਡੇਰਾ ਤਹ ਜਾਨੁ ॥ ਉਆ ਡੇਰਾ ਕਾ ਸੰਜਮੋ ਗੁਰ ਕੈ ਸਬਦਿ ਪਛਾਨੁ ॥ ਇਆ ਡੇਰਾ ਕਉ ਸ੍ਰਮੁ ਕਰਿ ਘਾਲੈ ॥ ਜਾ ਕਾ ਤਸੂ ਨਹੀ ਸੰਗਿ ਚਾਲੈ ॥ ਉਆ ਡੇਰਾ ਕੀ ਸੋ ਮਿਤਿ ਜਾਨੈ ॥ ਜਾ ਕਉ ਦ੍ਰਿਸਟਿ ਪੂਰਨ ਭਗਵਾਨੈ ॥ ਡੇਰਾ ਨਿਹਚਲੁ ਸਚੁ ਸਾਧਸੰਗ ਪਾਇਆ ॥ ਨਾਨਕ ਤੇ ਜਨ ਨਹ ਡੋਲਾਇਆ ॥੨੯॥
Scroll