ਸਲੋਕੁ ॥ ਢਾਹਨ ਲਾਗੇ ਧਰਮ ਰਾਇ ਕਿਨਹਿ ਨ ਘਾਲਿਓ ਬੰਧ ॥ ਨਾਨਕ ਉਬਰੇ ਜਪਿ ਹਰੀ ਸਾਧਸੰਗਿ ਸਨਬੰਧ ॥੧॥ ਪਉੜੀ ॥ ਢਢਾ ਢੂਢਤ ਕਹ ਫਿਰਹੁ ਢੂਢਨੁ ਇਆ ਮਨ ਮਾਹਿ ॥ ਸੰਗਿ ਤੁਹਾਰੈ ਪ੍ਰਭੁ ਬਸੈ ਬਨੁ ਬਨੁ ਕਹਾ ਫਿਰਾਹਿ ॥ ਢੇਰੀ ਢਾਹਹੁ ਸਾਧਸੰਗਿ ਅਹੰਬੁਧਿ ਬਿਕਰਾਲ ॥ ਸੁਖੁ ਪਾਵਹੁ ਸਹਜੇ ਬਸਹੁ ਦਰਸਨੁ ਦੇਖਿ ਨਿਹਾਲ ॥ ਢੇਰੀ ਜਾਮੈ ਜਮਿ ਮਰੈ ਗਰਭ ਜੋਨਿ ਦੁਖ ਪਾਇ ॥ ਮੋਹ ਮਗਨ ਲਪਟਤ ਰਹੈ ਹਉ ਹਉ ਆਵੈ ਜਾਇ ॥ ਢਹਤ ਢਹਤ ਅਬ ਢਹਿ ਪਰੇ ਸਾਧ ਜਨਾ ਸਰਨਾਇ ॥ ਦੁਖ ਕੇ ਫਾਹੇ ਕਾਟਿਆ ਨਾਨਕ ਲੀਏ ਸਮਾਇ ॥੩੦॥

Leave a Reply

Powered By Indic IME