ਸਲੋਕੁ ॥ ਜਹ ਸਾਧੂ ਗੋਬਿਦ ਭਜਨੁ ਕੀਰਤਨੁ ਨਾਨਕ ਨੀਤ ॥ ਣਾ ਹਉ ਣਾ ਤੂੰ ਣਹ ਛੁਟਹਿ ਨਿਕਟਿ ਨ ਜਾਈਅਹੁ ਦੂਤ ॥੧॥ ਪਉੜੀ ॥ ਣਾਣਾ ਰਣ ਤੇ ਸੀਝੀਐ ਆਤਮ ਜੀਤੈ ਕੋਇ ॥ ਹਉਮੈ ਅਨ ਸਿਉ ਲਰਿ ਮਰੈ ਸੋ ਸੋਭਾ ਦੂ ਹੋਇ ॥ ਮਣੀ ਮਿਟਾਇ ਜੀਵਤ ਮਰੈ ਗੁਰ ਪੂਰੇ ਉਪਦੇਸ ॥ ਮਨੂਆ ਜੀਤੈ ਹਰਿ ਮਿਲੈ ਤਿਹ ਸੂਰਤਣ ਵੇਸ ॥ ਣਾ ਕੋ ਜਾਣੈ ਆਪਣੋ ਏਕਹਿ ਟੇਕ ਅਧਾਰ ॥ ਰੈਣਿ ਦਿਣਸੁ ਸਿਮਰਤ ਰਹੈ ਸੋ ਪ੍ਰਭੁ ਪੁਰਖੁ ਅਪਾਰ ॥ ਰੇਣ ਸਗਲ ਇਆ ਮਨੁ ਕਰੈ ਏਊ ਕਰਮ ਕਮਾਇ ॥ ਹੁਕਮੈ ਬੂਝੈ ਸਦਾ ਸੁਖੁ ਨਾਨਕ ਲਿਖਿਆ ਪਾਇ ॥੩੧॥
Scroll