ਸਲੋਕੁ ॥ ਬਿਨਉ ਸੁਨਹੁ ਤੁਮ ਪਾਰਬ੍ਰਹਮ ਦੀਨ ਦਇਆਲ ਗੁਪਾਲ ॥ ਸੁਖ ਸੰਪੈ ਬਹੁ ਭੋਗ ਰਸ ਨਾਨਕ ਸਾਧ ਰਵਾਲ ॥੧॥ ਪਉੜੀ ॥ ਬਬਾ ਬ੍ਰਹਮੁ ਜਾਨਤ ਤੇ ਬ੍ਰਹਮਾ ॥ ਬੈਸਨੋ ਤੇ ਗੁਰਮੁਖਿ ਸੁਚ ਧਰਮਾ ॥ ਬੀਰਾ ਆਪਨ ਬੁਰਾ ਮਿਟਾਵੈ ॥ ਤਾਹੂ ਬੁਰਾ ਨਿਕਟਿ ਨਹੀ ਆਵੈ ॥ ਬਾਧਿਓ ਆਪਨ ਹਉ ਹਉ ਬੰਧਾ ॥ ਦੋਸੁ ਦੇਤ ਆਗਹ ਕਉ ਅੰਧਾ ॥ ਬਾਤ ਚੀਤ ਸਭ ਰਹੀ ਸਿਆਨਪ ॥ ਜਿਸਹਿ ਜਨਾਵਹੁ ਸੋ ਜਾਨੈ ਨਾਨਕ ॥੩੯॥
Scroll