ਸਲੋਕੁ ॥ ਭੈ ਭੰਜਨ ਅਘ ਦੂਖ ਨਾਸ ਮਨਹਿ ਅਰਾਧਿ ਹਰੇ ॥ ਸੰਤਸੰਗ ਜਿਹ ਰਿਦ ਬਸਿਓ ਨਾਨਕ ਤੇ ਨ ਭ੍ਰਮੇ ॥੧॥ ਪਉੜੀ ॥ ਭਭਾ ਭਰਮੁ ਮਿਟਾਵਹੁ ਅਪਨਾ ॥ ਇਆ ਸੰਸਾਰੁ ਸਗਲ ਹੈ ਸੁਪਨਾ ॥ ਭਰਮੇ ਸੁਰਿ ਨਰ ਦੇਵੀ ਦੇਵਾ ॥ ਭਰਮੇ ਸਿਧ ਸਾਧਿਕ ਬ੍ਰਹਮੇਵਾ ॥ ਭਰਮਿ ਭਰਮਿ ਮਾਨੁਖ ਡਹਕਾਏ ॥ ਦੁਤਰ ਮਹਾ ਬਿਖਮ ਇਹ ਮਾਏ ॥ ਗੁਰਮੁਖਿ ਭ੍ਰਮ ਭੈ ਮੋਹ ਮਿਟਾਇਆ ॥ ਨਾਨਕ ਤੇਹ ਪਰਮ ਸੁਖ ਪਾਇਆ ॥੪੦॥
Scroll