ਸਲੋਕੁ ॥ ਮਾਇਆ ਡੋਲੈ ਬਹੁ ਬਿਧੀ ਮਨੁ ਲਪਟਿਓ ਤਿਹ ਸੰਗ ॥ ਮਾਗਨ ਤੇ ਜਿਹ ਤੁਮ ਰਖਹੁ ਸੁ ਨਾਨਕ ਨਾਮਹਿ ਰੰਗ ॥੧॥ ਪਉੜੀ ॥ ਮਮਾ ਮਾਗਨਹਾਰ ਇਆਨਾ ॥ ਦੇਨਹਾਰ ਦੇ ਰਹਿਓ ਸੁਜਾਨਾ ॥ ਜੋ ਦੀਨੋ ਸੋ ਏਕਹਿ ਬਾਰ ॥ ਮਨ ਮੂਰਖ ਕਹ ਕਰਹਿ ਪੁਕਾਰ ॥ ਜਉ ਮਾਗਹਿ ਤਉ ਮਾਗਹਿ ਬੀਆ ॥ ਜਾ ਤੇ ਕੁਸਲ ਨ ਕਾਹੂ ਥੀਆ ॥ ਮਾਗਨਿ ਮਾਗ ਤ ਏਕਹਿ ਮਾਗ ॥ ਨਾਨਕ ਜਾ ਤੇ ਪਰਹਿ ਪਰਾਗ ॥੪੧॥
Scroll