ਸਲੋਕੁ ॥ ਸਾਧੂ ਕੀ ਮਨ ਓਟ ਗਹੁ ਉਕਤਿ ਸਿਆਨਪ ਤਿਆਗੁ ॥ ਗੁਰ ਦੀਖਿਆ ਜਿਹ ਮਨਿ ਬਸੈ ਨਾਨਕ ਮਸਤਕਿ ਭਾਗੁ ॥੧॥ ਪਉੜੀ ॥ ਸਸਾ ਸਰਨਿ ਪਰੇ ਅਬ ਹਾਰੇ ॥ ਸਾਸਤ੍ਰ ਸਿਮ੍ਰਿਤਿ ਬੇਦ ਪੂਕਾਰੇ ॥ ਸੋਧਤ ਸੋਧਤ ਸੋਧਿ ਬੀਚਾਰਾ ॥ ਬਿਨੁ ਹਰਿ ਭਜਨ ਨਹੀ ਛੁਟਕਾਰਾ ॥ ਸਾਸਿ ਸਾਸਿ ਹਮ ਭੂਲਨਹਾਰੇ ॥ ਤੁਮ ਸਮਰਥ ਅਗਨਤ ਅਪਾਰੇ ॥ ਸਰਨਿ ਪਰੇ ਕੀ ਰਾਖੁ ਦਇਆਲਾ ॥ ਨਾਨਕ ਤੁਮਰੇ ਬਾਲ ਗੁਪਾਲਾ ॥੪੮॥

Leave a Reply

Powered By Indic IME