ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥ ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥ ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥ ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥ ਪ੍ਰਭ ਕੈ ਸਿਮਰਨਿ ਪੂਰਨ ਆਸਾ ॥ ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥ ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥ ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥ ਨਾਨਕ ਜਨ ਕਾ ਦਾਸਨਿ ਦਸਨਾ ॥੪॥ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥ ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥ ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥ ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥ ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥ ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥ ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥ ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥ ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥ ਨਾਨਕ ਜਨ ਕੀ ਮੰਗੈ ਰਵਾਲਾ ॥੫॥ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥ ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥ ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥ ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥ ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥ ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥ ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥ ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥ ਨਾਨਕ ਸਿਮਰਨੁ ਪੂਰੈ ਭਾਗਿ ॥੬॥ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥ ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥ ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥ ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥ ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥ ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥ ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥ ਨਾਨਕ ਤਿਨ ਜਨ ਸਰਨੀ ਪਇਆ ॥੭॥ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥ ਹਰਿ ਸਿਮਰਨਿ ਲਗਿ ਬੇਦ ਉਪਾਏ ॥ ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥ ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥ ਹਰਿ ਸਿਮਰਨਿ ਧਾਰੀ ਸਭ ਧਰਨਾ ॥ ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥ ਹਰਿ ਸਿਮਰਨਿ ਕੀਓ ਸਗਲ ਅਕਾਰਾ ॥ ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥ ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥ ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥

Leave a Reply

Powered By Indic IME