ਅਸਟਪਦੀ ॥ ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥ ਮਨ ਊਹਾ ਨਾਮੁ ਤੇਰੈ ਸੰਗਿ ਸਹਾਈ ॥ ਜਹ ਮਹਾ ਭਇਆਨ ਦੂਤ ਜਮ ਦਲੈ ॥ ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥ ਜਹ ਮੁਸਕਲ ਹੋਵੈ ਅਤਿ ਭਾਰੀ ॥ ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥ ਅਨਿਕ ਪੁਨਹਚਰਨ ਕਰਤ ਨਹੀ ਤਰੈ ॥ ਹਰਿ ਕੋ ਨਾਮੁ ਕੋਟਿ ਪਾਪ ਪਰਹਰੈ ॥ ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥ ਨਾਨਕ ਪਾਵਹੁ ਸੂਖ ਘਨੇਰੇ ॥੧॥ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥ ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥ ਲਾਖ ਕਰੋਰੀ ਬੰਧੁ ਨ ਪਰੈ ॥ ਹਰਿ ਕਾ ਨਾਮੁ ਜਪਤ ਨਿਸਤਰੈ ॥ ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥ ਹਰਿ ਕਾ ਨਾਮੁ ਜਪਤ ਆਘਾਵੈ ॥ ਜਿਹ ਮਾਰਗਿ ਇਹੁ ਜਾਤ ਇਕੇਲਾ ॥ ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥ ਐਸਾ ਨਾਮੁ ਮਨ ਸਦਾ ਧਿਆਈਐ ॥ ਨਾਨਕ ਗੁਰਮੁਖਿ ਪਰਮ ਗਤਿ ਪਾਈਐ ॥੨॥ਛੂਟਤ ਨਹੀ ਕੋਟਿ ਲਖ ਬਾਹੀ ॥ ਨਾਮੁ ਜਪਤ ਤਹ ਪਾਰਿ ਪਰਾਹੀ ॥ ਅਨਿਕ ਬਿਘਨ ਜਹ ਆਇ ਸੰਘਾਰੈ ॥ ਹਰਿ ਕਾ ਨਾਮੁ ਤਤਕਾਲ ਉਧਾਰੈ ॥ ਅਨਿਕ ਜੋਨਿ ਜਨਮੈ ਮਰਿ ਜਾਮ ॥ ਨਾਮੁ ਜਪਤ ਪਾਵੈ ਬਿਸ੍ਰਾਮ ॥ ਹਉ ਮੈਲਾ ਮਲੁ ਕਬਹੁ ਨ ਧੋਵੈ ॥ ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥ ਐਸਾ ਨਾਮੁ ਜਪਹੁ ਮਨ ਰੰਗਿ ॥ ਨਾਨਕ ਪਾਈਐ ਸਾਧ ਕੈ ਸੰਗਿ ॥੩॥ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥ ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥ ਜਿਹ ਪੈਡੈ ਮਹਾ ਅੰਧ ਗੁਬਾਰਾ ॥ ਹਰਿ ਕਾ ਨਾਮੁ ਸੰਗਿ ਉਜੀਆਰਾ ॥ ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥ ਹਰਿ ਕਾ ਨਾਮੁ ਤਹ ਨਾਲਿ ਪਛਾਨੂ ॥ ਜਹ ਮਹਾ ਭਇਆਨ ਤਪਤਿ ਬਹੁ ਘਾਮ ॥ ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ ॥ ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥ ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥੪॥ਭਗਤ ਜਨਾ ਕੀ ਬਰਤਨਿ ਨਾਮੁ ॥ ਸੰਤ ਜਨਾ ਕੈ ਮਨਿ ਬਿਸ੍ਰਾਮੁ ॥ ਹਰਿ ਕਾ ਨਾਮੁ ਦਾਸ ਕੀ ਓਟ ॥ ਹਰਿ ਕੈ ਨਾਮਿ ਉਧਰੇ ਜਨ ਕੋਟਿ ॥ ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥ ਹਰਿ ਹਰਿ ਅਉਖਧੁ ਸਾਧ ਕਮਾਤਿ ॥ ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥ ਪਾਰਬ੍ਰਹਮਿ ਜਨ ਕੀਨੋ ਦਾਨ ॥ ਮਨ ਤਨ ਰੰਗਿ ਰਤੇ ਰੰਗ ਏਕੈ ॥ ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥ ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥ ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥ ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥ ਹਰਿ ਕਾ ਨਾਮੁ ਜਨ ਕੀ ਵਡਿਆਈ ॥ ਹਰਿ ਕੈ ਨਾਮਿ ਜਨ ਸੋਭਾ ਪਾਈ ॥ ਹਰਿ ਕਾ ਨਾਮੁ ਜਨ ਕਉ ਭੋਗ ਜੋਗ ॥ ਹਰਿ ਨਾਮੁ ਜਪਤ ਕਛੁ ਨਾਹਿ ਬਿਓਗੁ ॥ ਜਨੁ ਰਾਤਾ ਹਰਿ ਨਾਮ ਕੀ ਸੇਵਾ ॥ ਨਾਨਕ ਪੂਜੈ ਹਰਿ ਹਰਿ ਦੇਵਾ ॥੬॥ ਹਰਿ ਹਰਿ ਜਨ ਕੈ ਮਾਲੁ ਖਜੀਨਾ ॥ ਹਰਿ ਧਨੁ ਜਨ ਕਉ ਆਪਿ ਪ੍ਰਭਿ ਦੀਨਾ ॥ ਹਰਿ ਹਰਿ ਜਨ ਕੈ ਓਟ ਸਤਾਣੀ ॥ ਹਰਿ ਪ੍ਰਤਾਪਿ ਜਨ ਅਵਰ ਨ ਜਾਣੀ ॥ ਓਤਿ ਪੋਤਿ ਜਨ ਹਰਿ ਰਸਿ ਰਾਤੇ ॥ ਸੁੰਨ ਸਮਾਧਿ ਨਾਮ ਰਸ ਮਾਤੇ ॥ ਆਠ ਪਹਰ ਜਨੁ ਹਰਿ ਹਰਿ ਜਪੈ ॥ ਹਰਿ ਕਾ ਭਗਤੁ ਪ੍ਰਗਟ ਨਹੀ ਛਪੈ ॥ ਹਰਿ ਕੀ ਭਗਤਿ ਮੁਕਤਿ ਬਹੁ ਕਰੇ ॥ ਨਾਨਕ ਜਨ ਸੰਗਿ ਕੇਤੇ ਤਰੇ ॥੭॥ ਪਾਰਜਾਤੁ ਇਹੁ ਹਰਿ ਕੋ ਨਾਮ ॥ ਕਾਮਧੇਨ ਹਰਿ ਹਰਿ ਗੁਣ ਗਾਮ ॥ ਸਭ ਤੇ ਊਤਮ ਹਰਿ ਕੀ ਕਥਾ ॥ ਨਾਮੁ ਸੁਨਤ ਦਰਦ ਦੁਖ ਲਥਾ ॥ ਨਾਮ ਕੀ ਮਹਿਮਾ ਸੰਤ ਰਿਦ ਵਸੈ ॥ ਸੰਤ ਪ੍ਰਤਾਪਿ ਦੁਰਤੁ ਸਭੁ ਨਸੈ ॥ ਸੰਤ ਕਾ ਸੰਗੁ ਵਡਭਾਗੀ ਪਾਈਐ ॥ ਸੰਤ ਕੀ ਸੇਵਾ ਨਾਮੁ ਧਿਆਈਐ ॥ ਨਾਮ ਤੁਲਿ ਕਛੁ ਅਵਰੁ ਨ ਹੋਇ ॥ ਨਾਨਕ ਗੁਰਮੁਖਿ ਨਾਮੁ ਪਾਵੈ ਜਨੁ ਕੋਇ ॥੮॥੨॥

Leave a Reply

Powered By Indic IME