ਅਸਟਪਦੀ ॥ ਜਾਪ ਤਾਪ ਗਿਆਨ ਸਭਿ ਧਿਆਨ ॥ ਖਟ ਸਾਸਤ੍ਰ ਸਿਮ੍ਰਿਤਿ ਵਖਿਆਨ ॥ ਜੋਗ ਅਭਿਆਸ ਕਰਮ ਧ੍ਰਮ ਕਿਰਿਆ ॥ ਸਗਲ ਤਿਆਗਿ ਬਨ ਮਧੇ ਫਿਰਿਆ ॥ ਅਨਿਕ ਪ੍ਰਕਾਰ ਕੀਏ ਬਹੁ ਜਤਨਾ ॥ ਪੁੰਨ ਦਾਨ ਹੋਮੇ ਬਹੁ ਰਤਨਾ ॥ ਸਰੀਰੁ ਕਟਾਇ ਹੋਮੈ ਕਰਿ ਰਾਤੀ ॥ ਵਰਤ ਨੇਮ ਕਰੈ ਬਹੁ ਭਾਤੀ ॥ ਨਹੀ ਤੁਲਿ ਰਾਮ ਨਾਮ ਬੀਚਾਰ ॥ ਨਾਨਕ ਗੁਰਮੁਖਿ ਨਾਮੁ ਜਪੀਐ ਇਕ ਬਾਰ ॥੧॥ਨਉ ਖੰਡ ਪ੍ਰਿਥਮੀ ਫਿਰੈ ਚਿਰੁ ਜੀਵੈ ॥ ਮਹਾ ਉਦਾਸੁ ਤਪੀਸਰੁ ਥੀਵੈ ॥ ਅਗਨਿ ਮਾਹਿ ਹੋਮਤ ਪਰਾਨ ॥ ਕਨਿਕ ਅਸ੍ਵ ਹੈਵਰ ਭੂਮਿ ਦਾਨ ॥ ਨਿਉਲੀ ਕਰਮ ਕਰੈ ਬਹੁ ਆਸਨ ॥ ਜੈਨ ਮਾਰਗ ਸੰਜਮ ਅਤਿ ਸਾਧਨ ॥ ਨਿਮਖ ਨਿਮਖ ਕਰਿ ਸਰੀਰੁ ਕਟਾਵੈ ॥ ਤਉ ਭੀ ਹਉਮੈ ਮੈਲੁ ਨ ਜਾਵੈ ॥ ਹਰਿ ਕੇ ਨਾਮ ਸਮਸਰਿ ਕਛੁ ਨਾਹਿ ॥ ਨਾਨਕ ਗੁਰਮੁਖਿ ਨਾਮੁ ਜਪਤ ਗਤਿ ਪਾਹਿ ॥੨॥ਮਨ ਕਾਮਨਾ ਤੀਰਥ ਦੇਹ ਛੁਟੈ ॥ ਗਰਬੁ ਗੁਮਾਨੁ ਨ ਮਨ ਤੇ ਹੁਟੈ ॥ ਸੋਚ ਕਰੈ ਦਿਨਸੁ ਅਰੁ ਰਾਤਿ ॥ ਮਨ ਕੀ ਮੈਲੁ ਨ ਤਨ ਤੇ ਜਾਤਿ ॥ ਇਸੁ ਦੇਹੀ ਕਉ ਬਹੁ ਸਾਧਨਾ ਕਰੈ ॥ ਮਨ ਤੇ ਕਬਹੂ ਨ ਬਿਖਿਆ ਟਰੈ ॥ ਜਲਿ ਧੋਵੈ ਬਹੁ ਦੇਹ ਅਨੀਤਿ ॥ ਸੁਧ ਕਹਾ ਹੋਇ ਕਾਚੀ ਭੀਤਿ ॥ ਮਨ ਹਰਿ ਕੇ ਨਾਮ ਕੀ ਮਹਿਮਾ ਊਚ ॥ ਨਾਨਕ ਨਾਮਿ ਉਧਰੇ ਪਤਿਤ ਬਹੁ ਮੂਚ ॥੩॥ਬਹੁਤੁ ਸਿਆਣਪ ਜਮ ਕਾ ਭਉ ਬਿਆਪੈ ॥ ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥ ਭੇਖ ਅਨੇਕ ਅਗਨਿ ਨਹੀ ਬੁਝੈ ॥ ਕੋਟਿ ਉਪਾਵ ਦਰਗਹ ਨਹੀ ਸਿਝੈ ॥ ਛੂਟਸਿ ਨਾਹੀ ਊਭ ਪਇਆਲਿ ॥ ਮੋਹਿ ਬਿਆਪਹਿ ਮਾਇਆ ਜਾਲਿ ॥ ਅਵਰ ਕਰਤੂਤਿ ਸਗਲੀ ਜਮੁ ਡਾਨੈ ॥ ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥ ਹਰਿ ਕਾ ਨਾਮੁ ਜਪਤ ਦੁਖੁ ਜਾਇ ॥ ਨਾਨਕ ਬੋਲੈ ਸਹਜਿ ਸੁਭਾਇ ॥੪॥ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ ਜੇ ਕੋ ਆਪੁਨਾ ਦੂਖੁ ਮਿਟਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥ ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧਸੰਗਿ ਇਹ ਹਉਮੈ ਛੋਰੈ ॥ ਜੇ ਕੋ ਜਨਮ ਮਰਣ ਤੇ ਡਰੈ ॥ ਸਾਧ ਜਨਾ ਕੀ ਸਰਨੀ ਪਰੈ ॥ ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥ ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥ ਆਪਸ ਕਉ ਜੋ ਜਾਣੈ ਨੀਚਾ ॥ ਸੋਊ ਗਨੀਐ ਸਭ ਤੇ ਊਚਾ ॥ ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥ ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥ ਮਨ ਅਪੁਨੇ ਤੇ ਬੁਰਾ ਮਿਟਾਨਾ ॥ ਪੇਖੈ ਸਗਲ ਸ੍ਰਿਸਟਿ ਸਾਜਨਾ ॥ ਸੂਖ ਦੂਖ ਜਨ ਸਮ ਦ੍ਰਿਸਟੇਤਾ ॥ ਨਾਨਕ ਪਾਪ ਪੁੰਨ ਨਹੀ ਲੇਪਾ ॥੬॥ਨਿਰਧਨ ਕਉ ਧਨੁ ਤੇਰੋ ਨਾਉ ॥ ਨਿਥਾਵੇ ਕਉ ਨਾਉ ਤੇਰਾ ਥਾਉ ॥ ਨਿਮਾਨੇ ਕਉ ਪ੍ਰਭ ਤੇਰੋ ਮਾਨੁ ॥ ਸਗਲ ਘਟਾ ਕਉ ਦੇਵਹੁ ਦਾਨੁ ॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਅਪਨੀ ਗਤਿ ਮਿਤਿ ਜਾਨਹੁ ਆਪੇ ॥ ਆਪਨ ਸੰਗਿ ਆਪਿ ਪ੍ਰਭ ਰਾਤੇ ॥ ਤੁਮ੍ਹ੍ਹਰੀ ਉਸਤਤਿ ਤੁਮ ਤੇ ਹੋਇ ॥ ਨਾਨਕ ਅਵਰੁ ਨ ਜਾਨਸਿ ਕੋਇ ॥੭॥ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ ਸਗਲ ਕ੍ਰਿਆ ਮਹਿ ਊਤਮ ਕਿਰਿਆ ॥ ਸਾਧਸੰਗਿ ਦੁਰਮਤਿ ਮਲੁ ਹਿਰਿਆ ॥ ਸਗਲ ਉਦਮ ਮਹਿ ਉਦਮੁ ਭਲਾ ॥ ਹਰਿ ਕਾ ਨਾਮੁ ਜਪਹੁ ਜੀਅ ਸਦਾ ॥ ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥ ਸਗਲ ਥਾਨ ਤੇ ਓਹੁ ਊਤਮ ਥਾਨੁ ॥ ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥

Leave a Reply

Powered By Indic IME