ਅਸਟਪਦੀ ॥ ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ ॥ ਕਲਿ ਕਲੇਸ ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ ਬਿਸੁੰਭਰ ਏਕੈ ॥ ਨਾਮੁ ਜਪਤ ਅਗਨਤ ਅਨੇਕੈ ॥ ਬੇਦ ਪੁਰਾਨ ਸਿੰਮ੍ਰਿਤਿ ਸੁਧਾਖ੍ਯ੍ਯਰ ॥ ਕੀਨੇ ਰਾਮ ਨਾਮ ਇਕ ਆਖ੍ਯ੍ਯਰ ॥ ਕਿਨਕਾ ਏਕ ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ ਗਨੀ ਨ ਆਵੈ ॥ ਕਾਂਖੀ ਏਕੈ ਦਰਸ ਤੁਹਾਰੋ ॥ ਨਾਨਕ ਉਨ ਸੰਗਿ ਮੋਹਿ ਉਧਾਰੋ ॥੧॥ ਸੁਖਮਨੀ ਸੁਖ ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ ਮਨਿ ਬਿਸ੍ਰਾਮ ॥ ਰਹਾਉ ॥ ਪ੍ਰਭ ਕੈ ਸਿਮਰਨਿ ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ ਦੁਸਮਨੁ ਟਰੈ ॥ ਪ੍ਰਭ ਸਿਮਰਤ ਕਛੁ ਬਿਘਨੁ ਨ ਲਾਗੈ ॥ ਪ੍ਰਭ ਕੈ ਸਿਮਰਨਿ ਅਨਦਿਨੁ ਜਾਗੈ ॥ ਪ੍ਰਭ ਕੈ ਸਿਮਰਨਿ ਭਉ ਨ ਬਿਆਪੈ ॥ ਪ੍ਰਭ ਕੈ ਸਿਮਰਨਿ ਦੁਖੁ ਨ ਸੰਤਾਪੈ ॥ ਪ੍ਰਭ ਕਾ ਸਿਮਰਨੁ ਸਾਧ ਕੈ ਸੰਗਿ ॥ ਸਰਬ ਨਿਧਾਨ ਨਾਨਕ ਹਰਿ ਰੰਗਿ ॥੨॥ ਪ੍ਰਭ ਕੈ ਸਿਮਰਨਿ ਰਿਧਿ ਸਿਧਿ ਨਉ ਨਿਧਿ ॥ ਪ੍ਰਭ ਕੈ ਸਿਮਰਨਿ ਗਿਆਨੁ ਧਿਆਨੁ ਤਤੁ ਬੁਧਿ ॥ ਪ੍ਰਭ ਕੈ ਸਿਮਰਨਿ ਜਪ ਤਪ ਪੂਜਾ ॥ ਪ੍ਰਭ ਕੈ ਸਿਮਰਨਿ ਬਿਨਸੈ ਦੂਜਾ ॥ ਪ੍ਰਭ ਕੈ ਸਿਮਰਨਿ ਤੀਰਥ ਇਸਨਾਨੀ ॥ ਪ੍ਰਭ ਕੈ ਸਿਮਰਨਿ ਦਰਗਹ ਮਾਨੀ ॥ ਪ੍ਰਭ ਕੈ ਸਿਮਰਨਿ ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ ਸੁਫਲ ਫਲਾ ॥ ਸੇ ਸਿਮਰਹਿ ਜਿਨ ਆਪਿ ਸਿਮਰਾਏ ॥ ਨਾਨਕ ਤਾ ਕੈ ਲਾਗਉ ਪਾਏ ॥੩॥

Leave a Reply

Powered By Indic IME