ਅਸਟਪਦੀ ॥ ਦਸ ਬਸਤੂ ਲੇ ਪਾਛੈ ਪਾਵੈ ॥ ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥ ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥ ਤਉ ਮੂੜਾ ਕਹੁ ਕਹਾ ਕਰੇਇ ॥ ਜਿਸੁ ਠਾਕੁਰ ਸਿਉ ਨਾਹੀ ਚਾਰਾ ॥ ਤਾ ਕਉ ਕੀਜੈ ਸਦ ਨਮਸਕਾਰਾ ॥ ਜਾ ਕੈ ਮਨਿ ਲਾਗਾ ਪ੍ਰਭੁ ਮੀਠਾ ॥ ਸਰਬ ਸੂਖ ਤਾਹੂ ਮਨਿ ਵੂਠਾ ॥ ਜਿਸੁ ਜਨ ਅਪਨਾ ਹੁਕਮੁ ਮਨਾਇਆ ॥ ਸਰਬ ਥੋਕ ਨਾਨਕ ਤਿਨਿ ਪਾਇਆ ॥੧॥ ਅਗਨਤ ਸਾਹੁ ਅਪਨੀ ਦੇ ਰਾਸਿ ॥ ਖਾਤ ਪੀਤ ਬਰਤੈ ਅਨਦ ਉਲਾਸਿ ॥ ਅਪੁਨੀ ਅਮਾਨ ਕਛੁ ਬਹੁਰਿ ਸਾਹੁ ਲੇਇ ॥ ਅਗਿਆਨੀ ਮਨਿ ਰੋਸੁ ਕਰੇਇ ॥ ਅਪਨੀ ਪਰਤੀਤਿ ਆਪ ਹੀ ਖੋਵੈ ॥ ਬਹੁਰਿ ਉਸ ਕਾ ਬਿਸ੍ਵਾਸੁ ਨ ਹੋਵੈ ॥ ਜਿਸ ਕੀ ਬਸਤੁ ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ ਮਾਨੈ ਮਾਥੈ ॥ ਉਸ ਤੇ ਚਉਗੁਨ ਕਰੈ ਨਿਹਾਲੁ ॥ ਨਾਨਕ ਸਾਹਿਬੁ ਸਦਾ ਦਇਆਲੁ ॥੨॥ ਅਨਿਕ ਭਾਤਿ ਮਾਇਆ ਕੇ ਹੇਤ ॥ ਸਰਪਰ ਹੋਵਤ ਜਾਨੁ ਅਨੇਤ ॥ ਬਿਰਖ ਕੀ ਛਾਇਆ ਸਿਉ ਰੰਗੁ ਲਾਵੈ ॥ ਓਹ ਬਿਨਸੈ ਉਹੁ ਮਨਿ ਪਛੁਤਾਵੈ ॥ ਜੋ ਦੀਸੈ ਸੋ ਚਾਲਨਹਾਰੁ ॥ ਲਪਟਿ ਰਹਿਓ ਤਹ ਅੰਧ ਅੰਧਾਰੁ ॥ ਬਟਾਊ ਸਿਉ ਜੋ ਲਾਵੈ ਨੇਹ ॥ ਤਾ ਕਉ ਹਾਥਿ ਨ ਆਵੈ ਕੇਹ ॥ ਮਨ ਹਰਿ ਕੇ ਨਾਮ ਕੀ ਪ੍ਰੀਤਿ ਸੁਖਦਾਈ ॥ ਕਰਿ ਕਿਰਪਾ ਨਾਨਕ ਆਪਿ ਲਏ ਲਾਈ ॥੩॥ ਮਿਥਿਆ ਤਨੁ ਧਨੁ ਕੁਟੰਬੁ ਸਬਾਇਆ ॥ ਮਿਥਿਆ ਹਉਮੈ ਮਮਤਾ ਮਾਇਆ ॥ ਮਿਥਿਆ ਰਾਜ ਜੋਬਨ ਧਨ ਮਾਲ ॥ ਮਿਥਿਆ ਕਾਮ ਕ੍ਰੋਧ ਬਿਕਰਾਲ ॥ ਮਿਥਿਆ ਰਥ ਹਸਤੀ ਅਸ੍ਵ ਬਸਤ੍ਰਾ ॥ ਮਿਥਿਆ ਰੰਗ ਸੰਗਿ ਮਾਇਆ ਪੇਖਿ ਹਸਤਾ ॥ ਮਿਥਿਆ ਧ੍ਰੋਹ ਮੋਹ ਅਭਿਮਾਨੁ ॥ ਮਿਥਿਆ ਆਪਸ ਊਪਰਿ ਕਰਤ ਗੁਮਾਨੁ ॥ ਅਸਥਿਰੁ ਭਗਤਿ ਸਾਧ ਕੀ ਸਰਨ ॥ ਨਾਨਕ ਜਪਿ ਜਪਿ ਜੀਵੈ ਹਰਿ ਕੇ ਚਰਨ ॥੪॥ ਮਿਥਿਆ ਸ੍ਰਵਨ ਪਰ ਨਿੰਦਾ ਸੁਨਹਿ ॥ ਮਿਥਿਆ ਹਸਤ ਪਰ ਦਰਬ ਕਉ ਹਿਰਹਿ ॥ ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥ ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥ ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥ ਮਿਥਿਆ ਮਨ ਪਰ ਲੋਭ ਲੁਭਾਵਹਿ ॥ ਮਿਥਿਆ ਤਨ ਨਹੀ ਪਰਉਪਕਾਰਾ ॥ ਮਿਥਿਆ ਬਾਸੁ ਲੇਤ ਬਿਕਾਰਾ ॥ ਬਿਨੁ ਬੂਝੇ ਮਿਥਿਆ ਸਭ ਭਏ ॥ ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥ ਬਿਰਥੀ ਸਾਕਤ ਕੀ ਆਰਜਾ ॥ ਸਾਚ ਬਿਨਾ ਕਹ ਹੋਵਤ ਸੂਚਾ ॥ ਬਿਰਥਾ ਨਾਮ ਬਿਨਾ ਤਨੁ ਅੰਧ ॥ ਮੁਖਿ ਆਵਤ ਤਾ ਕੈ ਦੁਰਗੰਧ ॥ ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥ ਮੇਘ ਬਿਨਾ ਜਿਉ ਖੇਤੀ ਜਾਇ ॥ ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ ॥ ਜਿਉ ਕਿਰਪਨ ਕੇ ਨਿਰਾਰਥ ਦਾਮ ॥ ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੬॥ ਰਹਤ ਅਵਰ ਕਛੁ ਅਵਰ ਕਮਾਵਤ ॥ ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥ ਜਾਨਨਹਾਰ ਪ੍ਰਭੂ ਪਰਬੀਨ ॥ ਬਾਹਰਿ ਭੇਖ ਨ ਕਾਹੂ ਭੀਨ ॥ ਅਵਰ ਉਪਦੇਸੈ ਆਪਿ ਨ ਕਰੈ ॥ ਆਵਤ ਜਾਵਤ ਜਨਮੈ ਮਰੈ ॥ ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥ ਤਿਸ ਕੀ ਸੀਖ ਤਰੈ ਸੰਸਾਰੁ ॥ ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥ ਨਾਨਕ ਉਨ ਜਨ ਚਰਨ ਪਰਾਤਾ ॥੭॥ ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥ ਅਪਨਾ ਕੀਆ ਆਪਹਿ ਮਾਨੈ ॥ ਆਪਹਿ ਆਪ ਆਪਿ ਕਰਤ ਨਿਬੇਰਾ ॥ ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥ ਉਪਾਵ ਸਿਆਨਪ ਸਗਲ ਤੇ ਰਹਤ ॥ ਸਭੁ ਕਛੁ ਜਾਨੈ ਆਤਮ ਕੀ ਰਹਤ ॥ ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥ ਥਾਨ ਥਨੰਤਰਿ ਰਹਿਆ ਸਮਾਇ ॥ ਸੋ ਸੇਵਕੁ ਜਿਸੁ ਕਿਰਪਾ ਕਰੀ ॥ ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥
Scroll