ਅਸਟਪਦੀ ॥ ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥ ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥ ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥ ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥ ਤਿਸਹਿ ਧਿਆਇ ਸਦਾ ਮਨ ਅੰਦਰਿ ॥ ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥ ਆਠ ਪਹਰ ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ ਰੰਗ ਰਸ ਭੋਗ ॥ ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥ ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥ ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥ ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥ ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥ ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥ ਮੁਖਿ ਤਾ ਕੋ ਜਸੁ ਰਸਨ ਬਖਾਨੈ ॥ ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥ ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥ ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥ ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥ ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ ਲਿਵ ਲਾਵਹੁ ਤਿਸੁ ਰਾਮ ਸਨੇਹੀ ॥ ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥ ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥ ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥ ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥ ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥ ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥ ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥ ਨਾਨਕ ਤਾ ਕੀ ਭਗਤਿ ਕਰੇਹ ॥੩॥ ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥ ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥ ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥ ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥ ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥ ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥ ਜਿਨਿ ਤੇਰੀ ਮਨ ਬਨਤ ਬਨਾਈ ॥ ਊਠਤ ਬੈਠਤ ਸਦ ਤਿਸਹਿ ਧਿਆਈ ॥ ਤਿਸਹਿ ਧਿਆਇ ਜੋ ਏਕ ਅਲਖੈ ॥ ਈਹਾ ਊਹਾ ਨਾਨਕ ਤੇਰੀ ਰਖੈ ॥੪॥ ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥ ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥ ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥ ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥ ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥ ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥ ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥ ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥ ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥ ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥ ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥ ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥ ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥ ਜਿਹ ਪ੍ਰਸਾਦਿ ਹਸਤ ਕਰ ਚਲਹਿ ॥ ਜਿਹ ਪ੍ਰਸਾਦਿ ਸੰਪੂਰਨ ਫਲਹਿ ॥ ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥ ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥ ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥੬॥ ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥ ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥ ਜਿਹ ਪ੍ਰਸਾਦਿ ਤੇਰਾ ਪਰਤਾਪੁ ॥ ਰੇ ਮਨ ਮੂੜ ਤੂ ਤਾ ਕਉ ਜਾਪੁ ॥ ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥ ਤਿਸਹਿ ਜਾਨੁ ਮਨ ਸਦਾ ਹਜੂਰੇ ॥ ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥ ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥ ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥ ਨਾਨਕ ਜਾਪੁ ਜਪੈ ਜਪੁ ਸੋਇ ॥੭॥ ਆਪਿ ਜਪਾਏ ਜਪੈ ਸੋ ਨਾਉ ॥ ਆਪਿ ਗਾਵਾਏ ਸੁ ਹਰਿ ਗੁਨ ਗਾਉ ॥ ਪ੍ਰਭ ਕਿਰਪਾ ਤੇ ਹੋਇ ਪ੍ਰਗਾਸੁ ॥ ਪ੍ਰਭੂ ਦਇਆ ਤੇ ਕਮਲ ਬਿਗਾਸੁ ॥ ਪ੍ਰਭ ਸੁਪ੍ਰਸੰਨ ਬਸੈ ਮਨਿ ਸੋਇ ॥ ਪ੍ਰਭ ਦਇਆ ਤੇ ਮਤਿ ਊਤਮ ਹੋਇ ॥ ਸਰਬ ਨਿਧਾਨ ਪ੍ਰਭ ਤੇਰੀ ਮਇਆ ॥ ਆਪਹੁ ਕਛੂ ਨ ਕਿਨਹੂ ਲਇਆ ॥ ਜਿਤੁ ਜਿਤੁ ਲਾਵਹੁ ਤਿਤੁ ਲਗਹਿ ਹਰਿ ਨਾਥ ॥ ਨਾਨਕ ਇਨ ਕੈ ਕਛੂ ਨ ਹਾਥ ॥੮॥੬॥

Leave a Reply

Powered By Indic IME