ਅਸਟਪਦੀ ॥ ਬ੍ਰਹਮ ਗਿਆਨੀ ਸਦਾ ਨਿਰਲੇਪ ॥ ਜੈਸੇ ਜਲ ਮਹਿ ਕਮਲ ਅਲੇਪ ॥ ਬ੍ਰਹਮ ਗਿਆਨੀ ਸਦਾ ਨਿਰਦੋਖ ॥ ਜੈਸੇ ਸੂਰੁ ਸਰਬ ਕਉ ਸੋਖ ॥ ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥ ਬ੍ਰਹਮ ਗਿਆਨੀ ਕੈ ਧੀਰਜੁ ਏਕ ॥ ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥ ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥ ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥ ਜੈਸੇ ਮੈਲੁ ਨ ਲਾਗੈ ਜਲਾ ॥ ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥ ਜੈਸੇ ਧਰ ਊਪਰਿ ਆਕਾਸੁ ॥ ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥ ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥ ਬ੍ਰਹਮ ਗਿਆਨੀ ਊਚ ਤੇ ਊਚਾ ॥ ਮਨਿ ਅਪਨੈ ਹੈ ਸਭ ਤੇ ਨੀਚਾ ॥ ਬ੍ਰਹਮ ਗਿਆਨੀ ਸੇ ਜਨ ਭਏ ॥ ਨਾਨਕ ਜਿਨ ਪ੍ਰਭੁ ਆਪਿ ਕਰੇਇ ॥੨॥ਬ੍ਰਹਮ ਗਿਆਨੀ ਸਗਲ ਕੀ ਰੀਨਾ ॥ ਆਤਮ ਰਸੁ ਬ੍ਰਹਮ ਗਿਆਨੀ ਚੀਨਾ ॥ ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ ॥ ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥ ਬ੍ਰਹਮ ਗਿਆਨੀ ਸਦਾ ਸਮਦਰਸੀ ॥ ਬ੍ਰਹਮ ਗਿਆਨੀ ਕੀ ਦ੍ਰਿਸਟਿ ਅੰਮ੍ਰਿਤੁ ਬਰਸੀ ॥ ਬ੍ਰਹਮ ਗਿਆਨੀ ਬੰਧਨ ਤੇ ਮੁਕਤਾ ॥ ਬ੍ਰਹਮ ਗਿਆਨੀ ਕੀ ਨਿਰਮਲ ਜੁਗਤਾ ॥ ਬ੍ਰਹਮ ਗਿਆਨੀ ਕਾ ਭੋਜਨੁ ਗਿਆਨ ॥ ਨਾਨਕ ਬ੍ਰਹਮ ਗਿਆਨੀ ਕਾ ਬ੍ਰਹਮ ਧਿਆਨੁ ॥੩॥ਬ੍ਰਹਮ ਗਿਆਨੀ ਏਕ ਊਪਰਿ ਆਸ ॥ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥ ਬ੍ਰਹਮ ਗਿਆਨੀ ਕੈ ਗਰੀਬੀ ਸਮਾਹਾ ॥ ਬ੍ਰਹਮ ਗਿਆਨੀ ਪਰਉਪਕਾਰ ਉਮਾਹਾ ॥ ਬ੍ਰਹਮ ਗਿਆਨੀ ਕੈ ਨਾਹੀ ਧੰਧਾ ॥ ਬ੍ਰਹਮ ਗਿਆਨੀ ਲੇ ਧਾਵਤੁ ਬੰਧਾ ॥ ਬ੍ਰਹਮ ਗਿਆਨੀ ਕੈ ਹੋਇ ਸੁ ਭਲਾ ॥ ਬ੍ਰਹਮ ਗਿਆਨੀ ਸੁਫਲ ਫਲਾ ॥ ਬ੍ਰਹਮ ਗਿਆਨੀ ਸੰਗਿ ਸਗਲ ਉਧਾਰੁ ॥ ਨਾਨਕ ਬ੍ਰਹਮ ਗਿਆਨੀ ਜਪੈ ਸਗਲ ਸੰਸਾਰੁ ॥੪॥ਬ੍ਰਹਮ ਗਿਆਨੀ ਕੈ ਏਕੈ ਰੰਗ ॥ ਬ੍ਰਹਮ ਗਿਆਨੀ ਕੈ ਬਸੈ ਪ੍ਰਭੁ ਸੰਗ ॥ ਬ੍ਰਹਮ ਗਿਆਨੀ ਕੈ ਨਾਮੁ ਆਧਾਰੁ ॥ ਬ੍ਰਹਮ ਗਿਆਨੀ ਕੈ ਨਾਮੁ ਪਰਵਾਰੁ ॥ ਬ੍ਰਹਮ ਗਿਆਨੀ ਸਦਾ ਸਦ ਜਾਗਤ ॥ ਬ੍ਰਹਮ ਗਿਆਨੀ ਅਹੰਬੁਧਿ ਤਿਆਗਤ ॥ ਬ੍ਰਹਮ ਗਿਆਨੀ ਕੈ ਮਨਿ ਪਰਮਾਨੰਦ ॥ ਬ੍ਰਹਮ ਗਿਆਨੀ ਕੈ ਘਰਿ ਸਦਾ ਅਨੰਦ ॥ ਬ੍ਰਹਮ ਗਿਆਨੀ ਸੁਖ ਸਹਜ ਨਿਵਾਸ ॥ ਨਾਨਕ ਬ੍ਰਹਮ ਗਿਆਨੀ ਕਾ ਨਹੀ ਬਿਨਾਸ ॥੫॥ਬ੍ਰਹਮ ਗਿਆਨੀ ਬ੍ਰਹਮ ਕਾ ਬੇਤਾ ॥ ਬ੍ਰਹਮ ਗਿਆਨੀ ਏਕ ਸੰਗਿ ਹੇਤਾ ॥ ਬ੍ਰਹਮ ਗਿਆਨੀ ਕੈ ਹੋਇ ਅਚਿੰਤ ॥ ਬ੍ਰਹਮ ਗਿਆਨੀ ਕਾ ਨਿਰਮਲ ਮੰਤ ॥ ਬ੍ਰਹਮ ਗਿਆਨੀ ਜਿਸੁ ਕਰੈ ਪ੍ਰਭੁ ਆਪਿ ॥ ਬ੍ਰਹਮ ਗਿਆਨੀ ਕਾ ਬਡ ਪਰਤਾਪ ॥ ਬ੍ਰਹਮ ਗਿਆਨੀ ਕਾ ਦਰਸੁ ਬਡਭਾਗੀ ਪਾਈਐ ॥ ਬ੍ਰਹਮ ਗਿਆਨੀ ਕਉ ਬਲਿ ਬਲਿ ਜਾਈਐ ॥ ਬ੍ਰਹਮ ਗਿਆਨੀ ਕਉ ਖੋਜਹਿ ਮਹੇਸੁਰ ॥ ਨਾਨਕ ਬ੍ਰਹਮ ਗਿਆਨੀ ਆਪਿ ਪਰਮੇਸੁਰ ॥੬॥ ਬ੍ਰਹਮ ਗਿਆਨੀ ਕੀ ਕੀਮਤਿ ਨਾਹਿ ॥ ਬ੍ਰਹਮ ਗਿਆਨੀ ਕੈ ਸਗਲ ਮਨ ਮਾਹਿ ॥ ਬ੍ਰਹਮ ਗਿਆਨੀ ਕਾ ਕਉਨ ਜਾਨੈ ਭੇਦੁ ॥ ਬ੍ਰਹਮ ਗਿਆਨੀ ਕਉ ਸਦਾ ਅਦੇਸੁ ॥ ਬ੍ਰਹਮ ਗਿਆਨੀ ਕਾ ਕਥਿਆ ਨ ਜਾਇ ਅਧਾਖ੍ਯ੍ਯਰੁ ॥ ਬ੍ਰਹਮ ਗਿਆਨੀ ਸਰਬ ਕਾ ਠਾਕੁਰੁ ॥ ਬ੍ਰਹਮ ਗਿਆਨੀ ਕੀ ਮਿਤਿ ਕਉਨੁ ਬਖਾਨੈ ॥ ਬ੍ਰਹਮ ਗਿਆਨੀ ਕੀ ਗਤਿ ਬ੍ਰਹਮ ਗਿਆਨੀ ਜਾਨੈ ॥ ਬ੍ਰਹਮ ਗਿਆਨੀ ਕਾ ਅੰਤੁ ਨ ਪਾਰੁ ॥ ਨਾਨਕ ਬ੍ਰਹਮ ਗਿਆਨੀ ਕਉ ਸਦਾ ਨਮਸਕਾਰੁ ॥੭॥ ਬ੍ਰਹਮ ਗਿਆਨੀ ਸਭ ਸ੍ਰਿਸਟਿ ਕਾ ਕਰਤਾ ॥ ਬ੍ਰਹਮ ਗਿਆਨੀ ਸਦ ਜੀਵੈ ਨਹੀ ਮਰਤਾ ॥ ਬ੍ਰਹਮ ਗਿਆਨੀ ਮੁਕਤਿ ਜੁਗਤਿ ਜੀਅ ਕਾ ਦਾਤਾ ॥ ਬ੍ਰਹਮ ਗਿਆਨੀ ਪੂਰਨ ਪੁਰਖੁ ਬਿਧਾਤਾ ॥ ਬ੍ਰਹਮ ਗਿਆਨੀ ਅਨਾਥ ਕਾ ਨਾਥੁ ॥ ਬ੍ਰਹਮ ਗਿਆਨੀ ਕਾ ਸਭ ਊਪਰਿ ਹਾਥੁ ॥ ਬ੍ਰਹਮ ਗਿਆਨੀ ਕਾ ਸਗਲ ਅਕਾਰੁ ॥ ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥ ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥ ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ॥੮॥੮॥

Leave a Reply

Powered By Indic IME