ਅਸਟਪਦੀ ॥ ਮਿਥਿਆ ਨਾਹੀ ਰਸਨਾ ਪਰਸ ॥ ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥ ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥ ਸਾਧ ਕੀ ਟਹਲ ਸੰਤਸੰਗਿ ਹੇਤ ॥ ਕਰਨ ਨ ਸੁਨੈ ਕਾਹੂ ਕੀ ਨਿੰਦਾ ॥ ਸਭ ਤੇ ਜਾਨੈ ਆਪਸ ਕਉ ਮੰਦਾ ॥ ਗੁਰ ਪ੍ਰਸਾਦਿ ਬਿਖਿਆ ਪਰਹਰੈ ॥ ਮਨ ਕੀ ਬਾਸਨਾ ਮਨ ਤੇ ਟਰੈ ॥ ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥ ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥੧॥ ਬੈਸਨੋ ਸੋ ਜਿਸੁ ਊਪਰਿ ਸੁਪ੍ਰਸੰਨ ॥ ਬਿਸਨ ਕੀ ਮਾਇਆ ਤੇ ਹੋਇ ਭਿੰਨ ॥ ਕਰਮ ਕਰਤ ਹੋਵੈ ਨਿਹਕਰਮ ॥ ਤਿਸੁ ਬੈਸਨੋ ਕਾ ਨਿਰਮਲ ਧਰਮ ॥ ਕਾਹੂ ਫਲ ਕੀ ਇਛਾ ਨਹੀ ਬਾਛੈ ॥ ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥ ਮਨ ਤਨ ਅੰਤਰਿ ਸਿਮਰਨ ਗੋਪਾਲ ॥ ਸਭ ਊਪਰਿ ਹੋਵਤ ਕਿਰਪਾਲ ॥ ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥ ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ ॥੨॥ਭਗਉਤੀ ਭਗਵੰਤ ਭਗਤਿ ਕਾ ਰੰਗੁ ॥ ਸਗਲ ਤਿਆਗੈ ਦੁਸਟ ਕਾ ਸੰਗੁ ॥ ਮਨ ਤੇ ਬਿਨਸੈ ਸਗਲਾ ਭਰਮੁ ॥ ਕਰਿ ਪੂਜੈ ਸਗਲ ਪਾਰਬ੍ਰਹਮੁ ॥ ਸਾਧਸੰਗਿ ਪਾਪਾ ਮਲੁ ਖੋਵੈ ॥ ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥ ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥ ਮਨੁ ਤਨੁ ਅਰਪੈ ਬਿਸਨ ਪਰੀਤਿ ॥ ਹਰਿ ਕੇ ਚਰਨ ਹਿਰਦੈ ਬਸਾਵੈ ॥ ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥ਸੋ ਪੰਡਿਤੁ ਜੋ ਮਨੁ ਪਰਬੋਧੈ ॥ ਰਾਮ ਨਾਮੁ ਆਤਮ ਮਹਿ ਸੋਧੈ ॥ ਰਾਮ ਨਾਮ ਸਾਰੁ ਰਸੁ ਪੀਵੈ ॥ ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥ ਹਰਿ ਕੀ ਕਥਾ ਹਿਰਦੈ ਬਸਾਵੈ ॥ ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥ ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥ ਸੂਖਮ ਮਹਿ ਜਾਨੈ ਅਸਥੂਲੁ ॥ ਚਹੁ ਵਰਨਾ ਕਉ ਦੇ ਉਪਦੇਸੁ ॥ ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥ ਬੀਜ ਮੰਤ੍ਰੁ ਸਰਬ ਕੋ ਗਿਆਨੁ ॥ ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥ ਜੋ ਜੋ ਜਪੈ ਤਿਸ ਕੀ ਗਤਿ ਹੋਇ ॥ ਸਾਧਸੰਗਿ ਪਾਵੈ ਜਨੁ ਕੋਇ ॥ ਕਰਿ ਕਿਰਪਾ ਅੰਤਰਿ ਉਰ ਧਾਰੈ ॥ ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥ ਸਰਬ ਰੋਗ ਕਾ ਅਉਖਦੁ ਨਾਮੁ ॥ ਕਲਿਆਣ ਰੂਪ ਮੰਗਲ ਗੁਣ ਗਾਮ ॥ ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥ ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥ ਤਿਸ ਕਾ ਨਾਮੁ ਸਤਿ ਰਾਮਦਾਸੁ ॥ ਆਤਮ ਰਾਮੁ ਤਿਸੁ ਨਦਰੀ ਆਇਆ ॥ ਦਾਸ ਦਸੰਤਣ ਭਾਇ ਤਿਨਿ ਪਾਇਆ ॥ ਸਦਾ ਨਿਕਟਿ ਨਿਕਟਿ ਹਰਿ ਜਾਨੁ ॥ ਸੋ ਦਾਸੁ ਦਰਗਹ ਪਰਵਾਨੁ ॥ ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥ ਤਿਸੁ ਦਾਸ ਕਉ ਸਭ ਸੋਝੀ ਪਰੈ ॥ ਸਗਲ ਸੰਗਿ ਆਤਮ ਉਦਾਸੁ ॥ ਐਸੀ ਜੁਗਤਿ ਨਾਨਕ ਰਾਮਦਾਸੁ ॥੬॥ ਪ੍ਰਭ ਕੀ ਆਗਿਆ ਆਤਮ ਹਿਤਾਵੈ ॥ ਜੀਵਨ ਮੁਕਤਿ ਸੋਊ ਕਹਾਵੈ ॥ ਤੈਸਾ ਹਰਖੁ ਤੈਸਾ ਉਸੁ ਸੋਗੁ ॥ ਸਦਾ ਅਨੰਦੁ ਤਹ ਨਹੀ ਬਿਓਗੁ ॥ ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥ ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥ ਤੈਸਾ ਮਾਨੁ ਤੈਸਾ ਅਭਿਮਾਨੁ ॥ ਤੈਸਾ ਰੰਕੁ ਤੈਸਾ ਰਾਜਾਨੁ ॥ ਜੋ ਵਰਤਾਏ ਸਾਈ ਜੁਗਤਿ ॥ ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੭॥ ਪਾਰਬ੍ਰਹਮ ਕੇ ਸਗਲੇ ਠਾਉ ॥ ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥ ਆਪੇ ਕਰਨ ਕਰਾਵਨ ਜੋਗੁ ॥ ਪ੍ਰਭ ਭਾਵੈ ਸੋਈ ਫੁਨਿ ਹੋਗੁ ॥ ਪਸਰਿਓ ਆਪਿ ਹੋਇ ਅਨਤ ਤਰੰਗ ॥ ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥ ਜੈਸੀ ਮਤਿ ਦੇਇ ਤੈਸਾ ਪਰਗਾਸ ॥ ਪਾਰਬ੍ਰਹਮੁ ਕਰਤਾ ਅਬਿਨਾਸ ॥ ਸਦਾ ਸਦਾ ਸਦਾ ਦਇਆਲ ॥ ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥

Leave a Reply

Powered By Indic IME