ਅਸਟਪਦੀ ॥ ਕਈ ਕੋਟਿ ਹੋਏ ਪੂਜਾਰੀ ॥ ਕਈ ਕੋਟਿ ਆਚਾਰ ਬਿਉਹਾਰੀ ॥ ਕਈ ਕੋਟਿ ਭਏ ਤੀਰਥ ਵਾਸੀ ॥ ਕਈ ਕੋਟਿ ਬਨ ਭ੍ਰਮਹਿ ਉਦਾਸੀ ॥ ਕਈ ਕੋਟਿ ਬੇਦ ਕੇ ਸ੍ਰੋਤੇ ॥ ਕਈ ਕੋਟਿ ਤਪੀਸੁਰ ਹੋਤੇ ॥ ਕਈ ਕੋਟਿ ਆਤਮ ਧਿਆਨੁ ਧਾਰਹਿ ॥ ਕਈ ਕੋਟਿ ਕਬਿ ਕਾਬਿ ਬੀਚਾਰਹਿ ॥ ਕਈ ਕੋਟਿ ਨਵਤਨ ਨਾਮ ਧਿਆਵਹਿ ॥ ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥੧॥ਕਈ ਕੋਟਿ ਭਏ ਅਭਿਮਾਨੀ ॥ ਕਈ ਕੋਟਿ ਅੰਧ ਅਗਿਆਨੀ ॥ ਕਈ ਕੋਟਿ ਕਿਰਪਨ ਕਠੋਰ ॥ ਕਈ ਕੋਟਿ ਅਭਿਗ ਆਤਮ ਨਿਕੋਰ ॥ ਕਈ ਕੋਟਿ ਪਰ ਦਰਬ ਕਉ ਹਿਰਹਿ ॥ ਕਈ ਕੋਟਿ ਪਰ ਦੂਖਨਾ ਕਰਹਿ ॥ ਕਈ ਕੋਟਿ ਮਾਇਆ ਸ੍ਰਮ ਮਾਹਿ ॥ ਕਈ ਕੋਟਿ ਪਰਦੇਸ ਭ੍ਰਮਾਹਿ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥ਕਈ ਕੋਟਿ ਸਿਧ ਜਤੀ ਜੋਗੀ ॥ ਕਈ ਕੋਟਿ ਰਾਜੇ ਰਸ ਭੋਗੀ ॥ ਕਈ ਕੋਟਿ ਪੰਖੀ ਸਰਪ ਉਪਾਏ ॥ ਕਈ ਕੋਟਿ ਪਾਥਰ ਬਿਰਖ ਨਿਪਜਾਏ ॥ ਕਈ ਕੋਟਿ ਪਵਣ ਪਾਣੀ ਬੈਸੰਤਰ ॥ ਕਈ ਕੋਟਿ ਦੇਸ ਭੂ ਮੰਡਲ ॥ ਕਈ ਕੋਟਿ ਸਸੀਅਰ ਸੂਰ ਨਖ੍ਯ੍ਯਤ੍ਰ ॥ ਕਈ ਕੋਟਿ ਦੇਵ ਦਾਨਵ ਇੰਦ੍ਰ ਸਿਰਿ ਛਤ੍ਰ ॥ ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥ ਨਾਨਕ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥੩॥ ਕਈ ਕੋਟਿ ਰਾਜਸ ਤਾਮਸ ਸਾਤਕ ॥ ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥ ਕਈ ਕੋਟਿ ਕੀਏ ਰਤਨ ਸਮੁਦ ॥ ਕਈ ਕੋਟਿ ਨਾਨਾ ਪ੍ਰਕਾਰ ਜੰਤ ॥ ਕਈ ਕੋਟਿ ਕੀਏ ਚਿਰ ਜੀਵੇ ॥ ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥ ਕਈ ਕੋਟਿ ਜਖ੍ਯ੍ਯ ਕਿੰਨਰ ਪਿਸਾਚ ॥ ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥ ਸਭ ਤੇ ਨੇਰੈ ਸਭਹੂ ਤੇ ਦੂਰਿ ॥ ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥੪॥ਕਈ ਕੋਟਿ ਪਾਤਾਲ ਕੇ ਵਾਸੀ ॥ ਕਈ ਕੋਟਿ ਨਰਕ ਸੁਰਗ ਨਿਵਾਸੀ ॥ ਕਈ ਕੋਟਿ ਜਨਮਹਿ ਜੀਵਹਿ ਮਰਹਿ ॥ ਕਈ ਕੋਟਿ ਬਹੁ ਜੋਨੀ ਫਿਰਹਿ ॥ ਕਈ ਕੋਟਿ ਬੈਠਤ ਹੀ ਖਾਹਿ ॥ ਕਈ ਕੋਟਿ ਘਾਲਹਿ ਥਕਿ ਪਾਹਿ ॥ ਕਈ ਕੋਟਿ ਕੀਏ ਧਨਵੰਤ ॥ ਕਈ ਕੋਟਿ ਮਾਇਆ ਮਹਿ ਚਿੰਤ ॥ ਜਹ ਜਹ ਭਾਣਾ ਤਹ ਤਹ ਰਾਖੇ ॥ ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥੫॥ਕਈ ਕੋਟਿ ਭਏ ਬੈਰਾਗੀ ॥ ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥ ਕਈ ਕੋਟਿ ਪ੍ਰਭ ਕਉ ਖੋਜੰਤੇ ॥ ਆਤਮ ਮਹਿ ਪਾਰਬ੍ਰਹਮੁ ਲਹੰਤੇ ॥ ਕਈ ਕੋਟਿ ਦਰਸਨ ਪ੍ਰਭ ਪਿਆਸ ॥ ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥ ਕਈ ਕੋਟਿ ਮਾਗਹਿ ਸਤਸੰਗੁ ॥ ਪਾਰਬ੍ਰਹਮ ਤਿਨ ਲਾਗਾ ਰੰਗੁ ॥ ਜਿਨ ਕਉ ਹੋਏ ਆਪਿ ਸੁਪ੍ਰਸੰਨ ॥ ਨਾਨਕ ਤੇ ਜਨ ਸਦਾ ਧਨਿ ਧੰਨਿ ॥੬॥ਕਈ ਕੋਟਿ ਖਾਣੀ ਅਰੁ ਖੰਡ ॥ ਕਈ ਕੋਟਿ ਅਕਾਸ ਬ੍ਰਹਮੰਡ ॥ ਕਈ ਕੋਟਿ ਹੋਏ ਅਵਤਾਰ ॥ ਕਈ ਜੁਗਤਿ ਕੀਨੋ ਬਿਸਥਾਰ ॥ ਕਈ ਬਾਰ ਪਸਰਿਓ ਪਾਸਾਰ ॥ ਸਦਾ ਸਦਾ ਇਕੁ ਏਕੰਕਾਰ ॥ ਕਈ ਕੋਟਿ ਕੀਨੇ ਬਹੁ ਭਾਤਿ ॥ ਪ੍ਰਭ ਤੇ ਹੋਏ ਪ੍ਰਭ ਮਾਹਿ ਸਮਾਤਿ ॥ ਤਾ ਕਾ ਅੰਤੁ ਨ ਜਾਨੈ ਕੋਇ ॥ ਆਪੇ ਆਪਿ ਨਾਨਕ ਪ੍ਰਭੁ ਸੋਇ ॥੭॥ਕਈ ਕੋਟਿ ਪਾਰਬ੍ਰਹਮ ਕੇ ਦਾਸ ॥ ਤਿਨ ਹੋਵਤ ਆਤਮ ਪਰਗਾਸ ॥ ਕਈ ਕੋਟਿ ਤਤ ਕੇ ਬੇਤੇ ॥ ਸਦਾ ਨਿਹਾਰਹਿ ਏਕੋ ਨੇਤ੍ਰੇ ॥ ਕਈ ਕੋਟਿ ਨਾਮ ਰਸੁ ਪੀਵਹਿ ॥ ਅਮਰ ਭਏ ਸਦ ਸਦ ਹੀ ਜੀਵਹਿ ॥ ਕਈ ਕੋਟਿ ਨਾਮ ਗੁਨ ਗਾਵਹਿ ॥ ਆਤਮ ਰਸਿ ਸੁਖਿ ਸਹਜਿ ਸਮਾਵਹਿ ॥ ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥ ਨਾਨਕ ਓਇ ਪਰਮੇਸੁਰ ਕੇ ਪਿਆਰੇ ॥੮॥੧੦॥

Leave a Reply

Powered By Indic IME