ਅਸਟਪਦੀ ॥ ਜਿਸ ਕੈ ਅੰਤਰਿ ਰਾਜ ਅਭਿਮਾਨੁ ॥ ਸੋ ਨਰਕਪਾਤੀ ਹੋਵਤ ਸੁਆਨੁ ॥ ਜੋ ਜਾਨੈ ਮੈ ਜੋਬਨਵੰਤੁ ॥ ਸੋ ਹੋਵਤ ਬਿਸਟਾ ਕਾ ਜੰਤੁ ॥ ਆਪਸ ਕਉ ਕਰਮਵੰਤੁ ਕਹਾਵੈ ॥ ਜਨਮਿ ਮਰੈ ਬਹੁ ਜੋਨਿ ਭ੍ਰਮਾਵੈ ॥ ਧਨ ਭੂਮਿ ਕਾ ਜੋ ਕਰੈ ਗੁਮਾਨੁ ॥ ਸੋ ਮੂਰਖੁ ਅੰਧਾ ਅਗਿਆਨੁ ॥ ਕਰਿ ਕਿਰਪਾ ਜਿਸ ਕੈ ਹਿਰਦੈ ਗਰੀਬੀ ਬਸਾਵੈ ॥ ਨਾਨਕ ਈਹਾ ਮੁਕਤੁ ਆਗੈ ਸੁਖੁ ਪਾਵੈ ॥੧॥ਧਨਵੰਤਾ ਹੋਇ ਕਰਿ ਗਰਬਾਵੈ ॥ ਤ੍ਰਿਣ ਸਮਾਨਿ ਕਛੁ ਸੰਗਿ ਨ ਜਾਵੈ ॥ ਬਹੁ ਲਸਕਰ ਮਾਨੁਖ ਊਪਰਿ ਕਰੇ ਆਸ ॥ ਪਲ ਭੀਤਰਿ ਤਾ ਕਾ ਹੋਇ ਬਿਨਾਸ ॥ ਸਭ ਤੇ ਆਪ ਜਾਨੈ ਬਲਵੰਤੁ ॥ ਖਿਨ ਮਹਿ ਹੋਇ ਜਾਇ ਭਸਮੰਤੁ ॥ ਕਿਸੈ ਨ ਬਦੈ ਆਪਿ ਅਹੰਕਾਰੀ ॥ ਧਰਮ ਰਾਇ ਤਿਸੁ ਕਰੇ ਖੁਆਰੀ ॥ ਗੁਰ ਪ੍ਰਸਾਦਿ ਜਾ ਕਾ ਮਿਟੈ ਅਭਿਮਾਨੁ ॥ ਸੋ ਜਨੁ ਨਾਨਕ ਦਰਗਹ ਪਰਵਾਨੁ ॥੨॥ ਕੋਟਿ ਕਰਮ ਕਰੈ ਹਉ ਧਾਰੇ ॥ ਸ੍ਰਮੁ ਪਾਵੈ ਸਗਲੇ ਬਿਰਥਾਰੇ ॥ ਅਨਿਕ ਤਪਸਿਆ ਕਰੇ ਅਹੰਕਾਰ ॥ ਨਰਕ ਸੁਰਗ ਫਿਰਿ ਫਿਰਿ ਅਵਤਾਰ ॥ ਅਨਿਕ ਜਤਨ ਕਰਿ ਆਤਮ ਨਹੀ ਦ੍ਰਵੈ ॥ ਹਰਿ ਦਰਗਹ ਕਹੁ ਕੈਸੇ ਗਵੈ ॥ ਆਪਸ ਕਉ ਜੋ ਭਲਾ ਕਹਾਵੈ ॥ ਤਿਸਹਿ ਭਲਾਈ ਨਿਕਟਿ ਨ ਆਵੈ ॥ ਸਰਬ ਕੀ ਰੇਨ ਜਾ ਕਾ ਮਨੁ ਹੋਇ ॥ ਕਹੁ ਨਾਨਕ ਤਾ ਕੀ ਨਿਰਮਲ ਸੋਇ ॥੩॥ਜਬ ਲਗੁ ਜਾਨੈ ਮੁਝ ਤੇ ਕਛੁ ਹੋਇ ॥ ਤਬ ਇਸ ਕਉ ਸੁਖੁ ਨਾਹੀ ਕੋਇ ॥ ਜਬ ਇਹ ਜਾਨੈ ਮੈ ਕਿਛੁ ਕਰਤਾ ॥ ਤਬ ਲਗੁ ਗਰਭ ਜੋਨਿ ਮਹਿ ਫਿਰਤਾ ॥ ਜਬ ਧਾਰੈ ਕੋਊ ਬੈਰੀ ਮੀਤੁ ॥ ਤਬ ਲਗੁ ਨਿਹਚਲੁ ਨਾਹੀ ਚੀਤੁ ॥ ਜਬ ਲਗੁ ਮੋਹ ਮਗਨ ਸੰਗਿ ਮਾਇ ॥ ਤਬ ਲਗੁ ਧਰਮ ਰਾਇ ਦੇਇ ਸਜਾਇ ॥ ਪ੍ਰਭ ਕਿਰਪਾ ਤੇ ਬੰਧਨ ਤੂਟੈ ॥ ਗੁਰ ਪ੍ਰਸਾਦਿ ਨਾਨਕ ਹਉ ਛੂਟੈ ॥੪॥ਸਹਸ ਖਟੇ ਲਖ ਕਉ ਉਠਿ ਧਾਵੈ ॥ ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥ ਅਨਿਕ ਭੋਗ ਬਿਖਿਆ ਕੇ ਕਰੈ ॥ ਨਹ ਤ੍ਰਿਪਤਾਵੈ ਖਪਿ ਖਪਿ ਮਰੈ ॥ ਬਿਨਾ ਸੰਤੋਖ ਨਹੀ ਕੋਊ ਰਾਜੈ ॥ ਸੁਪਨ ਮਨੋਰਥ ਬ੍ਰਿਥੇ ਸਭ ਕਾਜੈ ॥ ਨਾਮ ਰੰਗਿ ਸਰਬ ਸੁਖੁ ਹੋਇ ॥ ਬਡਭਾਗੀ ਕਿਸੈ ਪਰਾਪਤਿ ਹੋਇ ॥ ਕਰਨ ਕਰਾਵਨ ਆਪੇ ਆਪਿ ॥ ਸਦਾ ਸਦਾ ਨਾਨਕ ਹਰਿ ਜਾਪਿ ॥੫॥ਕਰਨ ਕਰਾਵਨ ਕਰਨੈਹਾਰੁ ॥ ਇਸ ਕੈ ਹਾਥਿ ਕਹਾ ਬੀਚਾਰੁ ॥ ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥ ਆਪੇ ਆਪਿ ਆਪਿ ਪ੍ਰਭੁ ਸੋਇ ॥ ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥ ਸਭ ਤੇ ਦੂਰਿ ਸਭਹੂ ਕੈ ਸੰਗਿ ॥ ਬੂਝੈ ਦੇਖੈ ਕਰੈ ਬਿਬੇਕ ॥ ਆਪਹਿ ਏਕ ਆਪਹਿ ਅਨੇਕ ॥ ਮਰੈ ਨ ਬਿਨਸੈ ਆਵੈ ਨ ਜਾਇ ॥ ਨਾਨਕ ਸਦ ਹੀ ਰਹਿਆ ਸਮਾਇ ॥੬॥ਕਰਨ ਕਰਾਵਨ ਕਰਨੈਹਾਰੁ ॥ ਇਸ ਕੈ ਹਾਥਿ ਕਹਾ ਬੀਚਾਰੁ ॥ ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥ ਆਪੇ ਆਪਿ ਆਪਿ ਪ੍ਰਭੁ ਸੋਇ ॥ ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥ ਸਭ ਤੇ ਦੂਰਿ ਸਭਹੂ ਕੈ ਸੰਗਿ ॥ ਬੂਝੈ ਦੇਖੈ ਕਰੈ ਬਿਬੇਕ ॥ ਆਪਹਿ ਏਕ ਆਪਹਿ ਅਨੇਕ ॥ ਮਰੈ ਨ ਬਿਨਸੈ ਆਵੈ ਨ ਜਾਇ ॥ ਨਾਨਕ ਸਦ ਹੀ ਰਹਿਆ ਸਮਾਇ ॥੬॥ਸਤਿ ਸਤਿ ਸਤਿ ਪ੍ਰਭੁ ਸੁਆਮੀ ॥ ਗੁਰ ਪਰਸਾਦਿ ਕਿਨੈ ਵਖਿਆਨੀ ॥ ਸਚੁ ਸਚੁ ਸਚੁ ਸਭੁ ਕੀਨਾ ॥ ਕੋਟਿ ਮਧੇ ਕਿਨੈ ਬਿਰਲੈ ਚੀਨਾ ॥ ਭਲਾ ਭਲਾ ਭਲਾ ਤੇਰਾ ਰੂਪ ॥ ਅਤਿ ਸੁੰਦਰ ਅਪਾਰ ਅਨੂਪ ॥ ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ ॥ ਘਟਿ ਘਟਿ ਸੁਨੀ ਸ੍ਰਵਨ ਬਖ੍ਯ੍ਯਾਣੀ ॥ ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ ॥ ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥੮॥੧੨॥

Leave a Reply

Powered By Indic IME