ਅਸਟਪਦੀ ॥ ਸੰਤ ਕੈ ਦੂਖਨਿ ਆਰਜਾ ਘਟੈ ॥ ਸੰਤ ਕੈ ਦੂਖਨਿ ਜਮ ਤੇ ਨਹੀ ਛੁਟੈ ॥ ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥ ਸੰਤ ਕੈ ਦੂਖਨਿ ਨਰਕ ਮਹਿ ਪਾਇ ॥ ਸੰਤ ਕੈ ਦੂਖਨਿ ਮਤਿ ਹੋਇ ਮਲੀਨ ॥ ਸੰਤ ਕੈ ਦੂਖਨਿ ਸੋਭਾ ਤੇ ਹੀਨ ॥ ਸੰਤ ਕੇ ਹਤੇ ਕਉ ਰਖੈ ਨ ਕੋਇ ॥ ਸੰਤ ਕੈ ਦੂਖਨਿ ਥਾਨ ਭ੍ਰਸਟੁ ਹੋਇ ॥ ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥ ਨਾਨਕ ਸੰਤਸੰਗਿ ਨਿੰਦਕੁ ਭੀ ਤਰੈ ॥੧॥ ਸੰਤ ਕੇ ਦੂਖਨ ਤੇ ਮੁਖੁ ਭਵੈ ॥ ਸੰਤਨ ਕੈ ਦੂਖਨਿ ਕਾਗ ਜਿਉ ਲਵੈ ॥ ਸੰਤਨ ਕੈ ਦੂਖਨਿ ਸਰਪ ਜੋਨਿ ਪਾਇ ॥ ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥ ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ ॥ ਸੰਤ ਕੈ ਦੂਖਨਿ ਸਭੁ ਕੋ ਛਲੈ ॥ ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥ ਸੰਤ ਕੈ ਦੂਖਨਿ ਨੀਚੁ ਨੀਚਾਇ ॥ ਸੰਤ ਦੋਖੀ ਕਾ ਥਾਉ ਕੋ ਨਾਹਿ ॥ ਨਾਨਕ ਸੰਤ ਭਾਵੈ ਤਾ ਓਇ ਭੀ ਗਤਿ ਪਾਹਿ ॥੨॥ਸੰਤ ਕਾ ਨਿੰਦਕੁ ਮਹਾ ਅਤਤਾਈ ॥ ਸੰਤ ਕਾ ਨਿੰਦਕੁ ਖਿਨੁ ਟਿਕਨੁ ਨ ਪਾਈ ॥ ਸੰਤ ਕਾ ਨਿੰਦਕੁ ਮਹਾ ਹਤਿਆਰਾ ॥ ਸੰਤ ਕਾ ਨਿੰਦਕੁ ਪਰਮੇਸੁਰਿ ਮਾਰਾ ॥ ਸੰਤ ਕਾ ਨਿੰਦਕੁ ਰਾਜ ਤੇ ਹੀਨੁ ॥ ਸੰਤ ਕਾ ਨਿੰਦਕੁ ਦੁਖੀਆ ਅਰੁ ਦੀਨੁ ॥ ਸੰਤ ਕੇ ਨਿੰਦਕ ਕਉ ਸਰਬ ਰੋਗ ॥ ਸੰਤ ਕੇ ਨਿੰਦਕ ਕਉ ਸਦਾ ਬਿਜੋਗ ॥ ਸੰਤ ਕੀ ਨਿੰਦਾ ਦੋਖ ਮਹਿ ਦੋਖੁ ॥ ਨਾਨਕ ਸੰਤ ਭਾਵੈ ਤਾ ਉਸ ਕਾ ਭੀ ਹੋਇ ਮੋਖੁ ॥੩॥ ਸੰਤ ਕਾ ਦੋਖੀ ਸਦਾ ਅਪਵਿਤੁ ॥ ਸੰਤ ਕਾ ਦੋਖੀ ਕਿਸੈ ਕਾ ਨਹੀ ਮਿਤੁ ॥ ਸੰਤ ਕੇ ਦੋਖੀ ਕਉ ਡਾਨੁ ਲਾਗੈ ॥ ਸੰਤ ਕੇ ਦੋਖੀ ਕਉ ਸਭ ਤਿਆਗੈ ॥ ਸੰਤ ਕਾ ਦੋਖੀ ਮਹਾ ਅਹੰਕਾਰੀ ॥ ਸੰਤ ਕਾ ਦੋਖੀ ਸਦਾ ਬਿਕਾਰੀ ॥ ਸੰਤ ਕਾ ਦੋਖੀ ਜਨਮੈ ਮਰੈ ॥ ਸੰਤ ਕੀ ਦੂਖਨਾ ਸੁਖ ਤੇ ਟਰੈ ॥ ਸੰਤ ਕੇ ਦੋਖੀ ਕਉ ਨਾਹੀ ਠਾਉ ॥ ਨਾਨਕ ਸੰਤ ਭਾਵੈ ਤਾ ਲਏ ਮਿਲਾਇ ॥੪॥ ਸੰਤ ਕਾ ਦੋਖੀ ਅਧ ਬੀਚ ਤੇ ਟੂਟੈ ॥ ਸੰਤ ਕਾ ਦੋਖੀ ਕਿਤੈ ਕਾਜਿ ਨ ਪਹੂਚੈ ॥ ਸੰਤ ਕੇ ਦੋਖੀ ਕਉ ਉਦਿਆਨ ਭ੍ਰਮਾਈਐ ॥ ਸੰਤ ਕਾ ਦੋਖੀ ਉਝੜਿ ਪਾਈਐ ॥ ਸੰਤ ਕਾ ਦੋਖੀ ਅੰਤਰ ਤੇ ਥੋਥਾ ॥ ਜਿਉ ਸਾਸ ਬਿਨਾ ਮਿਰਤਕ ਕੀ ਲੋਥਾ ॥ ਸੰਤ ਕੇ ਦੋਖੀ ਕੀ ਜੜ ਕਿਛੁ ਨਾਹਿ ॥ ਆਪਨ ਬੀਜਿ ਆਪੇ ਹੀ ਖਾਹਿ ॥ ਸੰਤ ਕੇ ਦੋਖੀ ਕਉ ਅਵਰੁ ਨ ਰਾਖਨਹਾਰੁ ॥ ਨਾਨਕ ਸੰਤ ਭਾਵੈ ਤਾ ਲਏ ਉਬਾਰਿ ॥੫॥ ਸੰਤ ਕਾ ਦੋਖੀ ਇਉ ਬਿਲਲਾਇ ॥ ਜਿਉ ਜਲ ਬਿਹੂਨ ਮਛੁਲੀ ਤੜਫੜਾਇ ॥ ਸੰਤ ਕਾ ਦੋਖੀ ਭੂਖਾ ਨਹੀ ਰਾਜੈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ॥ ਸੰਤ ਕਾ ਦੋਖੀ ਛੁਟੈ ਇਕੇਲਾ ॥ ਜਿਉ ਬੂਆੜੁ ਤਿਲੁ ਖੇਤ ਮਾਹਿ ਦੁਹੇਲਾ ॥ ਸੰਤ ਕਾ ਦੋਖੀ ਧਰਮ ਤੇ ਰਹਤ ॥ ਸੰਤ ਕਾ ਦੋਖੀ ਸਦ ਮਿਥਿਆ ਕਹਤ ॥ ਕਿਰਤੁ ਨਿੰਦਕ ਕਾ ਧੁਰਿ ਹੀ ਪਇਆ ॥ ਨਾਨਕ ਜੋ ਤਿਸੁ ਭਾਵੈ ਸੋਈ ਥਿਆ ॥੬॥ਸੰਤ ਕਾ ਦੋਖੀ ਬਿਗੜ ਰੂਪੁ ਹੋਇ ਜਾਇ ॥ ਸੰਤ ਕੇ ਦੋਖੀ ਕਉ ਦਰਗਹ ਮਿਲੈ ਸਜਾਇ ॥ ਸੰਤ ਕਾ ਦੋਖੀ ਸਦਾ ਸਹਕਾਈਐ ॥ ਸੰਤ ਕਾ ਦੋਖੀ ਨ ਮਰੈ ਨ ਜੀਵਾਈਐ ॥ ਸੰਤ ਕੇ ਦੋਖੀ ਕੀ ਪੁਜੈ ਨ ਆਸਾ ॥ ਸੰਤ ਕਾ ਦੋਖੀ ਉਠਿ ਚਲੈ ਨਿਰਾਸਾ ॥ ਸੰਤ ਕੈ ਦੋਖਿ ਨ ਤ੍ਰਿਸਟੈ ਕੋਇ ॥ ਜੈਸਾ ਭਾਵੈ ਤੈਸਾ ਕੋਈ ਹੋਇ ॥ ਪਇਆ ਕਿਰਤੁ ਨ ਮੇਟੈ ਕੋਇ ॥ ਨਾਨਕ ਜਾਨੈ ਸਚਾ ਸੋਇ ॥੭॥ਸਭ ਘਟ ਤਿਸ ਕੇ ਓਹੁ ਕਰਨੈਹਾਰੁ ॥ ਸਦਾ ਸਦਾ ਤਿਸ ਕਉ ਨਮਸਕਾਰੁ ॥ ਪ੍ਰਭ ਕੀ ਉਸਤਤਿ ਕਰਹੁ ਦਿਨੁ ਰਾਤਿ ॥ ਤਿਸਹਿ ਧਿਆਵਹੁ ਸਾਸਿ ਗਿਰਾਸਿ ॥ ਸਭੁ ਕਛੁ ਵਰਤੈ ਤਿਸ ਕਾ ਕੀਆ ॥ ਜੈਸਾ ਕਰੇ ਤੈਸਾ ਕੋ ਥੀਆ ॥ ਅਪਨਾ ਖੇਲੁ ਆਪਿ ਕਰਨੈਹਾਰੁ ॥ ਦੂਸਰ ਕਉਨੁ ਕਹੈ ਬੀਚਾਰੁ ॥ ਜਿਸ ਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ ॥ ਬਡਭਾਗੀ ਨਾਨਕ ਜਨ ਸੇਇ ॥੮॥੧੩॥

Leave a Reply

Powered By Indic IME