ਅਸਟਪਦੀ ॥ ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥ ਦੇਵਨ ਕਉ ਏਕੈ ਭਗਵਾਨੁ ॥ ਜਿਸ ਕੈ ਦੀਐ ਰਹੈ ਅਘਾਇ ॥ ਬਹੁਰਿ ਨ ਤ੍ਰਿਸਨਾ ਲਾਗੈ ਆਇ ॥ ਮਾਰੈ ਰਾਖੈ ਏਕੋ ਆਪਿ ॥ ਮਾਨੁਖ ਕੈ ਕਿਛੁ ਨਾਹੀ ਹਾਥਿ ॥ ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥ ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥ ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥ ਨਾਨਕ ਬਿਘਨੁ ਨ ਲਾਗੈ ਕੋਇ ॥੧॥ ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥ ਨਿਰਮਲ ਰਸਨਾ ਅੰਮ੍ਰਿਤੁ ਪੀਉ ॥ ਸਦਾ ਸੁਹੇਲਾ ਕਰਿ ਲੇਹਿ ਜੀਉ ॥ ਨੈਨਹੁ ਪੇਖੁ ਠਾਕੁਰ ਕਾ ਰੰਗੁ ॥ ਸਾਧਸੰਗਿ ਬਿਨਸੈ ਸਭ ਸੰਗੁ ॥ ਚਰਨ ਚਲਉ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥ ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥ ਹਰਿ ਦਰਗਹ ਨਾਨਕ ਊਜਲ ਮਥਾ ॥੨॥ ਬਡਭਾਗੀ ਤੇ ਜਨ ਜਗ ਮਾਹਿ ॥ ਸਦਾ ਸਦਾ ਹਰਿ ਕੇ ਗੁਨ ਗਾਹਿ ॥ ਰਾਮ ਨਾਮ ਜੋ ਕਰਹਿ ਬੀਚਾਰ ॥ ਸੇ ਧਨਵੰਤ ਗਨੀ ਸੰਸਾਰ ॥ ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ ॥ ਸਦਾ ਸਦਾ ਜਾਨਹੁ ਤੇ ਸੁਖੀ ॥ ਏਕੋ ਏਕੁ ਏਕੁ ਪਛਾਨੈ ॥ ਇਤ ਉਤ ਕੀ ਓਹੁ ਸੋਝੀ ਜਾਨੈ ॥ ਨਾਮ ਸੰਗਿ ਜਿਸ ਕਾ ਮਨੁ ਮਾਨਿਆ ॥ ਨਾਨਕ ਤਿਨਹਿ ਨਿਰੰਜਨੁ ਜਾਨਿਆ ॥੩॥ ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥ ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥ ਸਾਧਸੰਗਿ ਹਰਿ ਹਰਿ ਜਸੁ ਕਹਤ ॥ ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥ ਅਨਦਿਨੁ ਕੀਰਤਨੁ ਕੇਵਲ ਬਖ੍ਯ੍ਯਾਨੁ ॥ ਗ੍ਰਿਹਸਤ ਮਹਿ ਸੋਈ ਨਿਰਬਾਨੁ ॥ ਏਕ ਊਪਰਿ ਜਿਸੁ ਜਨ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥ ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥ ਨਾਨਕ ਤਿਸਹਿ ਨ ਲਾਗਹਿ ਦੂਖ ॥੪॥ ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥ ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥ ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥ ਸੋ ਸੇਵਕੁ ਕਹੁ ਕਿਸ ਤੇ ਡਰੈ ॥ ਜੈਸਾ ਸਾ ਤੈਸਾ ਦ੍ਰਿਸਟਾਇਆ ॥ ਅਪੁਨੇ ਕਾਰਜ ਮਹਿ ਆਪਿ ਸਮਾਇਆ ॥ ਸੋਧਤ ਸੋਧਤ ਸੋਧਤ ਸੀਝਿਆ ॥ ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥ ਜਬ ਦੇਖਉ ਤਬ ਸਭੁ ਕਿਛੁ ਮੂਲੁ ॥ ਨਾਨਕ ਸੋ ਸੂਖਮੁ ਸੋਈ ਅਸਥੂਲੁ ॥੫॥ ਨਹ ਕਿਛੁ ਜਨਮੈ ਨਹ ਕਿਛੁ ਮਰੈ ॥ ਆਪਨ ਚਲਿਤੁ ਆਪ ਹੀ ਕਰੈ ॥ ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥ ਆਗਿਆਕਾਰੀ ਧਾਰੀ ਸਭ ਸ੍ਰਿਸਟਿ ॥ ਆਪੇ ਆਪਿ ਸਗਲ ਮਹਿ ਆਪਿ ॥ ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥ ਅਬਿਨਾਸੀ ਨਾਹੀ ਕਿਛੁ ਖੰਡ ॥ ਧਾਰਣ ਧਾਰਿ ਰਹਿਓ ਬ੍ਰਹਮੰਡ ॥ ਅਲਖ ਅਭੇਵ ਪੁਰਖ ਪਰਤਾਪ ॥ ਆਪਿ ਜਪਾਏ ਤ ਨਾਨਕ ਜਾਪ ॥੬॥ ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥ ਸਗਲ ਸੰਸਾਰੁ ਉਧਰੈ ਤਿਨ ਮੰਤ ॥ ਪ੍ਰਭ ਕੇ ਸੇਵਕ ਸਗਲ ਉਧਾਰਨ ॥ ਪ੍ਰਭ ਕੇ ਸੇਵਕ ਦੂਖ ਬਿਸਾਰਨ ॥ ਆਪੇ ਮੇਲਿ ਲਏ ਕਿਰਪਾਲ ॥ ਗੁਰ ਕਾ ਸਬਦੁ ਜਪਿ ਭਏ ਨਿਹਾਲ ॥ ਉਨ ਕੀ ਸੇਵਾ ਸੋਈ ਲਾਗੈ ॥ ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥ ਨਾਮੁ ਜਪਤ ਪਾਵਹਿ ਬਿਸ੍ਰਾਮੁ ॥ ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ ॥੭॥ ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥ ਸਦਾ ਸਦਾ ਬਸੈ ਹਰਿ ਸੰਗਿ ॥ ਸਹਜ ਸੁਭਾਇ ਹੋਵੈ ਸੋ ਹੋਇ ॥ ਕਰਣੈਹਾਰੁ ਪਛਾਣੈ ਸੋਇ ॥ ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥ ਜੈਸਾ ਸਾ ਤੈਸਾ ਦ੍ਰਿਸਟਾਨਾ ॥ ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥ ਓਇ ਸੁਖ ਨਿਧਾਨ ਉਨਹੂ ਬਨਿ ਆਏ ॥ ਆਪਸ ਕਉ ਆਪਿ ਦੀਨੋ ਮਾਨੁ ॥ ਨਾਨਕ ਪ੍ਰਭ ਜਨੁ ਏਕੋ ਜਾਨੁ ॥੮॥੧੪॥
Scroll