ਅਸਟਪਦੀ ॥ ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥ ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥ ਤਿਸ ਤੇ ਪਰੈ ਨਾਹੀ ਕਿਛੁ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥ ਆਪੇ ਬੀਨਾ ਆਪੇ ਦਾਨਾ ॥ ਗਹਿਰ ਗੰਭੀਰੁ ਗਹੀਰੁ ਸੁਜਾਨਾ ॥ ਪਾਰਬ੍ਰਹਮ ਪਰਮੇਸੁਰ ਗੋਬਿੰਦ ॥ ਕ੍ਰਿਪਾ ਨਿਧਾਨ ਦਇਆਲ ਬਖਸੰਦ ॥ ਸਾਧ ਤੇਰੇ ਕੀ ਚਰਨੀ ਪਾਉ ॥ ਨਾਨਕ ਕੈ ਮਨਿ ਇਹੁ ਅਨਰਾਉ ॥੧॥ ਮਨਸਾ ਪੂਰਨ ਸਰਨਾ ਜੋਗ ॥ ਜੋ ਕਰਿ ਪਾਇਆ ਸੋਈ ਹੋਗੁ ॥ ਹਰਨ ਭਰਨ ਜਾ ਕਾ ਨੇਤ੍ਰ ਫੋਰੁ ॥ ਤਿਸ ਕਾ ਮੰਤ੍ਰੁ ਨ ਜਾਨੈ ਹੋਰੁ ॥ ਅਨਦ ਰੂਪ ਮੰਗਲ ਸਦ ਜਾ ਕੈ ॥ ਸਰਬ ਥੋਕ ਸੁਨੀਅਹਿ ਘਰਿ ਤਾ ਕੈ ॥ ਰਾਜ ਮਹਿ ਰਾਜੁ ਜੋਗ ਮਹਿ ਜੋਗੀ ॥ ਤਪ ਮਹਿ ਤਪੀਸਰੁ ਗ੍ਰਿਹਸਤ ਮਹਿ ਭੋਗੀ ॥ ਧਿਆਇ ਧਿਆਇ ਭਗਤਹ ਸੁਖੁ ਪਾਇਆ ॥ ਨਾਨਕ ਤਿਸੁ ਪੁਰਖ ਕਾ ਕਿਨੈ ਅੰਤੁ ਨ ਪਾਇਆ ॥੨॥ ਜਾ ਕੀ ਲੀਲਾ ਕੀ ਮਿਤਿ ਨਾਹਿ ॥ ਸਗਲ ਦੇਵ ਹਾਰੇ ਅਵਗਾਹਿ ॥ ਪਿਤਾ ਕਾ ਜਨਮੁ ਕਿ ਜਾਨੈ ਪੂਤੁ ॥ ਸਗਲ ਪਰੋਈ ਅਪੁਨੈ ਸੂਤਿ ॥ ਸੁਮਤਿ ਗਿਆਨੁ ਧਿਆਨੁ ਜਿਨ ਦੇਇ ॥ ਜਨ ਦਾਸ ਨਾਮੁ ਧਿਆਵਹਿ ਸੇਇ ॥ ਤਿਹੁ ਗੁਣ ਮਹਿ ਜਾ ਕਉ ਭਰਮਾਏ ॥ ਜਨਮਿ ਮਰੈ ਫਿਰਿ ਆਵੈ ਜਾਏ ॥ ਊਚ ਨੀਚ ਤਿਸ ਕੇ ਅਸਥਾਨ ॥ ਜੈਸਾ ਜਨਾਵੈ ਤੈਸਾ ਨਾਨਕ ਜਾਨ ॥੩॥ ਨਾਨਾ ਰੂਪ ਨਾਨਾ ਜਾ ਕੇ ਰੰਗ ॥ ਨਾਨਾ ਭੇਖ ਕਰਹਿ ਇਕ ਰੰਗ ॥ ਨਾਨਾ ਬਿਧਿ ਕੀਨੋ ਬਿਸਥਾਰੁ ॥ ਪ੍ਰਭੁ ਅਬਿਨਾਸੀ ਏਕੰਕਾਰੁ ॥ ਨਾਨਾ ਚਲਿਤ ਕਰੇ ਖਿਨ ਮਾਹਿ ॥ ਪੂਰਿ ਰਹਿਓ ਪੂਰਨੁ ਸਭ ਠਾਇ ॥ ਨਾਨਾ ਬਿਧਿ ਕਰਿ ਬਨਤ ਬਨਾਈ ॥ ਅਪਨੀ ਕੀਮਤਿ ਆਪੇ ਪਾਈ ॥ ਸਭ ਘਟ ਤਿਸ ਕੇ ਸਭ ਤਿਸ ਕੇ ਠਾਉ ॥ ਜਪਿ ਜਪਿ ਜੀਵੈ ਨਾਨਕ ਹਰਿ ਨਾਉ ॥੪॥ ਨਾਮ ਕੇ ਧਾਰੇ ਸਗਲੇ ਜੰਤ ॥ ਨਾਮ ਕੇ ਧਾਰੇ ਖੰਡ ਬ੍ਰਹਮੰਡ ॥ ਨਾਮ ਕੇ ਧਾਰੇ ਸਿਮ੍ਰਿਤਿ ਬੇਦ ਪੁਰਾਨ ॥ ਨਾਮ ਕੇ ਧਾਰੇ ਸੁਨਨ ਗਿਆਨ ਧਿਆਨ ॥ ਨਾਮ ਕੇ ਧਾਰੇ ਆਗਾਸ ਪਾਤਾਲ ॥ ਨਾਮ ਕੇ ਧਾਰੇ ਸਗਲ ਆਕਾਰ ॥ ਨਾਮ ਕੇ ਧਾਰੇ ਪੁਰੀਆ ਸਭ ਭਵਨ ॥ ਨਾਮ ਕੈ ਸੰਗਿ ਉਧਰੇ ਸੁਨਿ ਸ੍ਰਵਨ ॥ ਕਰਿ ਕਿਰਪਾ ਜਿਸੁ ਆਪਨੈ ਨਾਮਿ ਲਾਏ ॥ ਨਾਨਕ ਚਉਥੇ ਪਦ ਮਹਿ ਸੋ ਜਨੁ ਗਤਿ ਪਾਏ ॥੫॥ ਰੂਪੁ ਸਤਿ ਜਾ ਕਾ ਸਤਿ ਅਸਥਾਨੁ ॥ ਪੁਰਖੁ ਸਤਿ ਕੇਵਲ ਪਰਧਾਨੁ ॥ ਕਰਤੂਤਿ ਸਤਿ ਸਤਿ ਜਾ ਕੀ ਬਾਣੀ ॥ ਸਤਿ ਪੁਰਖ ਸਭ ਮਾਹਿ ਸਮਾਣੀ ॥ ਸਤਿ ਕਰਮੁ ਜਾ ਕੀ ਰਚਨਾ ਸਤਿ ॥ ਮੂਲੁ ਸਤਿ ਸਤਿ ਉਤਪਤਿ ॥ ਸਤਿ ਕਰਣੀ ਨਿਰਮਲ ਨਿਰਮਲੀ ॥ ਜਿਸਹਿ ਬੁਝਾਏ ਤਿਸਹਿ ਸਭ ਭਲੀ ॥ ਸਤਿ ਨਾਮੁ ਪ੍ਰਭ ਕਾ ਸੁਖਦਾਈ ॥ ਬਿਸ੍ਵਾਸੁ ਸਤਿ ਨਾਨਕ ਗੁਰ ਤੇ ਪਾਈ ॥੬॥ ਸਤਿ ਬਚਨ ਸਾਧੂ ਉਪਦੇਸ ॥ ਸਤਿ ਤੇ ਜਨ ਜਾ ਕੈ ਰਿਦੈ ਪ੍ਰਵੇਸ ॥ ਸਤਿ ਨਿਰਤਿ ਬੂਝੈ ਜੇ ਕੋਇ ॥ ਨਾਮੁ ਜਪਤ ਤਾ ਕੀ ਗਤਿ ਹੋਇ ॥ ਆਪਿ ਸਤਿ ਕੀਆ ਸਭੁ ਸਤਿ ॥ ਆਪੇ ਜਾਨੈ ਅਪਨੀ ਮਿਤਿ ਗਤਿ ॥ ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥ ਅਵਰ ਨ ਬੂਝਿ ਕਰਤ ਬੀਚਾਰੁ ॥ ਕਰਤੇ ਕੀ ਮਿਤਿ ਨ ਜਾਨੈ ਕੀਆ ॥ ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥ ਬਿਸਮਨ ਬਿਸਮ ਭਏ ਬਿਸਮਾਦ ॥ ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥ ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥ ਗੁਰ ਕੈ ਬਚਨਿ ਪਦਾਰਥ ਲਹੇ ॥ ਓਇ ਦਾਤੇ ਦੁਖ ਕਾਟਨਹਾਰ ॥ ਜਾ ਕੈ ਸੰਗਿ ਤਰੈ ਸੰਸਾਰ ॥ ਜਨ ਕਾ ਸੇਵਕੁ ਸੋ ਵਡਭਾਗੀ ॥ ਜਨ ਕੈ ਸੰਗਿ ਏਕ ਲਿਵ ਲਾਗੀ ॥ ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥ ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥
Scroll