ਅਸਟਪਦੀ ॥ ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥ ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥ ਗੁਰ ਕੀ ਆਗਿਆ ਮਨ ਮਹਿ ਸਹੈ ॥ ਆਪਸ ਕਉ ਕਰਿ ਕਛੁ ਨ ਜਨਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥ ਮਨੁ ਬੇਚੈ ਸਤਿਗੁਰ ਕੈ ਪਾਸਿ ॥ ਤਿਸੁ ਸੇਵਕ ਕੇ ਕਾਰਜ ਰਾਸਿ ॥ ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥ ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥ ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥ ਬੀਸ ਬਿਸਵੇ ਗੁਰ ਕਾ ਮਨੁ ਮਾਨੈ ॥ ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ ॥ ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ ॥ ਅਨਿਕ ਬਾਰ ਗੁਰ ਕਉ ਬਲਿ ਜਾਉ ॥ ਸਰਬ ਨਿਧਾਨ ਜੀਅ ਕਾ ਦਾਤਾ ॥ ਆਠ ਪਹਰ ਪਾਰਬ੍ਰਹਮ ਰੰਗਿ ਰਾਤਾ ॥ ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ ॥ ਏਕਹਿ ਆਪਿ ਨਹੀ ਕਛੁ ਭਰਮੁ ॥ ਸਹਸ ਸਿਆਨਪ ਲਇਆ ਨ ਜਾਈਐ ॥ ਨਾਨਕ ਐਸਾ ਗੁਰੁ ਬਡਭਾਗੀ ਪਾਈਐ ॥੩॥ ਸਫਲ ਦਰਸਨੁ ਪੇਖਤ ਪੁਨੀਤ ॥ ਪਰਸਤ ਚਰਨ ਗਤਿ ਨਿਰਮਲ ਰੀਤਿ ॥ ਭੇਟਤ ਸੰਗਿ ਰਾਮ ਗੁਨ ਰਵੇ ॥ ਪਾਰਬ੍ਰਹਮ ਕੀ ਦਰਗਹ ਗਵੇ ॥ ਸੁਨਿ ਕਰਿ ਬਚਨ ਕਰਨ ਆਘਾਨੇ ॥ ਮਨਿ ਸੰਤੋਖੁ ਆਤਮ ਪਤੀਆਨੇ ॥ ਪੂਰਾ ਗੁਰੁ ਅਖ੍ਯ੍ਯਓ ਜਾ ਕਾ ਮੰਤ੍ਰ ॥ ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ ॥ ਗੁਣ ਬਿਅੰਤ ਕੀਮਤਿ ਨਹੀ ਪਾਇ ॥ ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥੪॥ ਜਿਹਬਾ ਏਕ ਉਸਤਤਿ ਅਨੇਕ ॥ ਸਤਿ ਪੁਰਖ ਪੂਰਨ ਬਿਬੇਕ ॥ ਕਾਹੂ ਬੋਲ ਨ ਪਹੁਚਤ ਪ੍ਰਾਨੀ ॥ ਅਗਮ ਅਗੋਚਰ ਪ੍ਰਭ ਨਿਰਬਾਨੀ ॥ ਨਿਰਾਹਾਰ ਨਿਰਵੈਰ ਸੁਖਦਾਈ ॥ ਤਾ ਕੀ ਕੀਮਤਿ ਕਿਨੈ ਨ ਪਾਈ ॥ ਅਨਿਕ ਭਗਤ ਬੰਦਨ ਨਿਤ ਕਰਹਿ ॥ ਚਰਨ ਕਮਲ ਹਿਰਦੈ ਸਿਮਰਹਿ ॥ ਸਦ ਬਲਿਹਾਰੀ ਸਤਿਗੁਰ ਅਪਨੇ ॥ ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥੫॥ ਇਹੁ ਹਰਿ ਰਸੁ ਪਾਵੈ ਜਨੁ ਕੋਇ ॥ ਅੰਮ੍ਰਿਤੁ ਪੀਵੈ ਅਮਰੁ ਸੋ ਹੋਇ ॥ ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥ ਜਾ ਕੈ ਮਨਿ ਪ੍ਰਗਟੇ ਗੁਨਤਾਸ ॥ ਆਠ ਪਹਰ ਹਰਿ ਕਾ ਨਾਮੁ ਲੇਇ ॥ ਸਚੁ ਉਪਦੇਸੁ ਸੇਵਕ ਕਉ ਦੇਇ ॥ ਮੋਹ ਮਾਇਆ ਕੈ ਸੰਗਿ ਨ ਲੇਪੁ ॥ ਮਨ ਮਹਿ ਰਾਖੈ ਹਰਿ ਹਰਿ ਏਕੁ ॥ ਅੰਧਕਾਰ ਦੀਪਕ ਪਰਗਾਸੇ ॥ ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥੬॥ ਤਪਤਿ ਮਾਹਿ ਠਾਢਿ ਵਰਤਾਈ ॥ ਅਨਦੁ ਭਇਆ ਦੁਖ ਨਾਠੇ ਭਾਈ ॥ ਜਨਮ ਮਰਨ ਕੇ ਮਿਟੇ ਅੰਦੇਸੇ ॥ ਸਾਧੂ ਕੇ ਪੂਰਨ ਉਪਦੇਸੇ ॥ ਭਉ ਚੂਕਾ ਨਿਰਭਉ ਹੋਇ ਬਸੇ ॥ ਸਗਲ ਬਿਆਧਿ ਮਨ ਤੇ ਖੈ ਨਸੇ ॥ ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥ ਸਾਧਸੰਗਿ ਜਪਿ ਨਾਮੁ ਮੁਰਾਰੀ ॥ ਥਿਤਿ ਪਾਈ ਚੂਕੇ ਭ੍ਰਮ ਗਵਨ ॥ ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥੭॥ ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥ ਕਲਾ ਧਾਰਿ ਜਿਨਿ ਸਗਲੀ ਮੋਹੀ ॥ ਅਪਨੇ ਚਰਿਤ ਪ੍ਰਭਿ ਆਪਿ ਬਨਾਏ ॥ ਅਪੁਨੀ ਕੀਮਤਿ ਆਪੇ ਪਾਏ ॥ ਹਰਿ ਬਿਨੁ ਦੂਜਾ ਨਾਹੀ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥ ਓਤਿ ਪੋਤਿ ਰਵਿਆ ਰੂਪ ਰੰਗ ॥ ਭਏ ਪ੍ਰਗਾਸ ਸਾਧ ਕੈ ਸੰਗ ॥ ਰਚਿ ਰਚਨਾ ਅਪਨੀ ਕਲ ਧਾਰੀ ॥ ਅਨਿਕ ਬਾਰ ਨਾਨਕ ਬਲਿਹਾਰੀ ॥੮॥੧੮॥

Leave a Reply

Powered By Indic IME